JALANDHAR WEATHER

ਸ਼ਰਾਰਤੀ ਅਨਸਰ ਵਲੋਂ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਵੀਡੀਓ ਨਾਲ ਛੇੜਛਾੜ ਕਰਨ 'ਤੇ ਭੁਲੱਥ 'ਚ ਰੋਸ

ਭੁਲੱਥ, 23 ਅਗਸਤ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਚ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੀ ਗਲਤ ਵੀਡੀਓ ਵਾਇਰਲ ਨੂੰ ਲੈ ਕੇ ਭੁਲੱਥ ਵਿਚ ਬਾਬਾ ਦੀਪ ਸਿੰਘ ਨਾਮਲੇਵਾ ਦੇ ਮੋਹਤਬਰ ਵਿਅਕਤੀਆਂ ਵਲੋਂ ਰੋਸ ਪ੍ਰਗਟ ਕਰਦਿਆਂ ਇਸ ਨਿੰਦਣਯੋਗ ਕਾਰਨਾਮੇ ਦੀ ਨਿਖੇਧੀ ਕੀਤੀ ਗਈ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਮਾਸਟਰ ਰਾਜਪਾਲ ਜ਼ਿਲ੍ਹਾ ਪ੍ਰਧਾਨ ਬਹੁਜਨ ਕ੍ਰਾਂਤੀ ਮੋਰਚਾ ਤੇ ਭਾਈ ਭੋਲਾ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਗਲਤ ਅਨਸਰ ਵਲੋਂ ਏ. ਆਈ. ਦੀ ਮਦਦ ਨਾਲ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸਰੂਪ ਦੀ ਬੇਅਦਬੀ ਕਰਦਿਆਂ ਵੀਡੀਓ ਵਾਇਰਲ ਕੀਤੀ ਹੈ, ਜਿਸ ਕਰਕੇ ਬਾਬਾ ਦੀਪ ਸਿੰਘ ਨਾਮਲੇਵਾ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਵੀ ਗਲਤ ਅਨਸਰ ਨੇ ਅਜਿਹੇ ਮਹਾਨ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜਿਨ੍ਹਾਂ ਦੀ ਸਿੱਖ ਇਤਿਹਾਸ ਅੰਦਰ ਲਾਸਾਨੀ ਸ਼ਹਾਦਤ ਹੈ, ਉਨ੍ਹਾਂ ਦੇ ਸਰੂਪ ਦੀ ਬੇਅਦਬੀ ਕਰਦਿਆਂ ਗਲਤ ਕਦਮ ਚੁੱਕਿਆ ਹੈ, ਉਸ ਖਿਲਾਫ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਇਹੋ ਜਿਹੇ ਧਰਮ ਵਿਰੋਧੀ ਗਲਤ ਅਨਸਰ ਖਿਲਾਫ ਕੋਈ ਕਾਰਵਾਈ ਨਾ ਹੋਈ ਤਾਂ ਮਜ਼੍ਹਬੀ ਸਿੱਖ ਸਮਾਜ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਆਪਣੇ ਰਹਿਬਰਾਂ ਦਾ ਅਪਮਾਨ ਬਰਦਾਸ਼ਤ ਨਾ ਕਰਦੇ ਹੋਏ ਵੱਡੇ ਪੱਧਰ ਉਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ