JALANDHAR WEATHER

ਲੁਧਿਆਣਾ ਵਿਚ ਦੇਰ ਰਾਤ ਚੱਲੀਆਂ ਤਾੜ ਤਾੜ ਗੋਲੀਆਂ, ਇਕ ਨੌਜਵਾਨ ਦੀ ਮੌਤ

ਲੁਧਿਆਣਾ, 24 ਅਗਸਤ (ਜਗਮੀਤ ਸਿੰਘ) - ਸ਼ਹਿਰ ਦੇ ਸੁੰਦਰ ਨਗਰ ਚੌਕ ਵਿਚ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਐਕਟਿਵਾ ਸਵਾਰ ਦੋ ਨੌਜਵਾਨਾਂ ਉਪਰ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਮੋਟਰਸਾਈਕਲ ਉਪਰ ਆਏ ਨੌਜਵਾਨਾਂ ਨੇ ਐਕਟਿਵਾ ਉਪਰ ਜਾ ਰਹੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਐਕਟਿਵਾ ਚਲਾ ਰਹੇ ਨੌਜਵਾਨ ਦੀ ਮੌਤ ਹੋ ਗਈ ਅਤੇ ਪਿੱਛੇ ਬੈਠਾ ਉਸ ਦਾ ਦੋਸਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮਾਮਲਾ ਪੁਰਾਣੀ ਰੰਜਿਸ਼ ਅਤੇ ਗੈਂਗਵਾਰ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕਾਰਤਿਕ ਬੱਗਾ ਵਾਸੀ ਘਾਟੀ ਮੁਹੱਲਾ ਦੇ ਰੂਪ ਵਿਚ ਹੋਈ ਹੈ, ਜਦਕਿ ਜ਼ਖ਼ਮੀ ਨੌਜਵਾਨ ਦਾ ਨਾਮ ਮੋਹਨ ਦੱਸਿਆ ਜਾ ਰਿਹਾ ਹੈ। ਹਸਪਤਾਲ ਪਹੁੰਚੇ ਮ੍ਰਿਤਕ ਕਾਰਤਿਕ ਦੇ ਪਰਵਾਰਿਕ ਮੈਂਬਰ ਇਨਸਾਫ਼ ਦੀ ਮੰਗ ਕਰ ਰਹੇ ਹਨ।ਘਟਨਾ ਦਾ ਪਤਾ ਚਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।ਇਸ ਮਾਮਲੇ ਨੂੰ ਲ਼ੈ ਕੇ ਸੋਸ਼ਲ ਮੀਡੀਆ ਉਪਰ ਇਕ ਪੋਸਟ ਵੀ ਵਾਇਰਲ ਹੀ ਰਹੀ ਹੈ, ਜਿਸ ਵਿਚ ਇਸ ਗੋਲੀਬਾਰੀ ਅਤੇ ਹੱਤਿਆ ਦੀ ਜਿੰਮੇਵਾਰੀ ਲੈਣ ਦੀ ਗੱਲ ਲਿਖੀ ਗਈ ਹੈ। ਫਿਲਹਾਲ ਪੁਲਿਸ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ