ਸਯੁੰਕਤ ਕਿਸਾਨ ਮੋਰਚੇ ਦੀ ਸਮਰਾਲਾ ਦੀ ਅਨਾਜ ਮੰਡੀ ਵਿਚ ਕਿਸਾਨ ਮਹਾਂ ਪੰਚਾਇਤ ਸ਼ੁਰੂ

ਸਮਰਾਲਾ (ਲੁਧਿਆਣਾ), 24 ਅਗਸਤ (ਗੋਪਾਲ ਸੋਫਤ) - ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਕਿਸਾਨ ਮਹਾ ਪੰਚਾਇਤ ਸਮਰਾਲਾ ਦੀ ਅਨਾਜ ਮੰਡੀ ਵਿਚ ਸ਼ੁਰੂ ਹੋ ਗਈ ਹੈ। ਪੰਜਾਬ ਭਰ ਵਿਚੋ ਕਿਸਾਨਾਂ ਦੇ ਕਾਫਲੇ ਪੰਡਾਲ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਟੇਜ 'ਤੇ ਪਹੁੰਚ ਚੁੱਕੇ ਹਨ।