JALANDHAR WEATHER

ਸ੍ਰੀ ਮੁਕਤਸਰ ਸਾਹਿਬ ਦੇ ਭਾਜਪਾ ਆਗੂ ਰਾਜੇਸ਼ ਗੋਰਾ ਪਠੇਲਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਲਿਆ ਹਿਰਾਸਤ ਵਿਚ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਲੱਕੜਵਾਲਾ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਸੰਬੰਧੀ ਕਾਰਡ ਬਣਾਉਣ ਲਈ ਕੈਂਪ ਲਾਉਣ ਦੀ ਤਿਆਰੀ ਵਿਚ ਸਨ ਕਿ ਪੁਲਿਸ ਨੇ ਰਾਜੇਸ਼ ਗੋਰਾ ਪਠੇਲਾ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਪੁਲਿਸ ਚੌਂਕੀ ਰੁਪਾਣਾ ਵਿਖੇ ਲਿਆਂਦਾ। ਇਸ ਮੌਕੇ ਭਾਜਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਇਸ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ