ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੌਕੇ 'ਤੇ ਜਾ ਕੇ ਸੁਣੀਆਂ ਮੁਸ਼ਕਿਲਾਂ

ਸੁਲਤਾਨਪੁਰ ਲੋਧੀ,24 ਅਗਸਤ (ਥਿੰਦ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਪਿੰਡ ਆਹਲੀ ਕਲਾਂ ਵਿਖੇ ਪਹੁੰਚਣ 'ਤੇ ਬਿਆਸ ਦਰਿਆ ਦੇ ਕਿਨਾਰੇ ਯੂਥ ਆਗੂ ਕਰਨਜੀਤ ਸਿੰਘ ਆਹਲੀ ਨੇ ਮੰਡ ਖੇਤਰ ਦੀਆਂ ਮੁਸ਼ਕਿਲਾਂ ਉਹਨਾਂ ਨਾਲ ਸਾਂਝੀਆਂ ਕੀਤੀਆਂ। ਉਹਨਾਂ ਨੇ ਕਿਹਾ ਕਿ ਹਰ ਸਾਲ ਦਰਿਆ ਬਿਆਸ ਵਿਚ ਪਾਣੀ ਆ ਜਾਣ ਕਾਰਨ ਉਹਨਾਂ ਦੀਆਂ ਫਸਲਾਂ ਤਬਾਹ ਹੋ ਜਾਂਦੀਆਂ ਹਨ ।
ਇਸ ਮੌਕੇ ਉਨ੍ਹਾਂ ਨੇ ਮੰਗ ਰੱਖੀ ਕਿ ਅਕਾਲੀ ਸਰਕਾਰ ਆਉਣ 'ਤੇ ਬਿਆਸ ਦਰਿਆ ਨੂੰ ਡੂੰਘਾ ਕੀਤਾ ਜਾਵੇ ਅਤੇ ਇਸ ਦੇ ਬੰਨ੍ਹਾਂ ਨੂੰ ਉੱਚਾ ਕੀਤਾ ਜਾਵੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਉਹ ਪਹਿਲ ਦੇ ਅਧਾਰ 'ਤੇ ਦਰਿਆ ਬਿਆਸ ਦੀ ਸਫਾਈ ਕਰਵਾਉਣਗੇ ਅਤੇ ਇੱਥੇ ਆਉਣ ਵਾਲੇ ਹੜ੍ਹਾਂ ਦੀ ਰੋਕਥਾਮ ਕਰਨਗੇ