JALANDHAR WEATHER

ਧਰਨਾਕਾਰੀ ਐਨ.ਐਸ.ਕਿਉਂ.ਐਫ. ਵੋਕੇਸ਼ਨਲ ਆਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ

ਦਿੜ੍ਹਬਾ ਮੰਡੀ ( ਸੰਗਰੂਰ), 24 ਅਗਸਤ (ਹਰਬੰਸ ਸਿੰਘ ਛਾਜਲੀ)- ਐਨ.ਐਸ.ਕਿਉਂ.ਐਫ. ਵੋਕੇਸ਼ਨਲ ਅਧਿਆਪਕਾਂ ਵਲੋਂ ਆਪਣੀਆਂ ਮੰਗਾਂ ਲੈ ਕੇ ਦਿੜ੍ਹਬਾ ਵਿਖੇ ਰਾਸ਼ਟਰੀ ਰਾਜ ਮਾਰਗ 'ਤੇ ਧਰਨਾ ਲਗਾਇਆ ਗਿਆ। ਖਜ਼ਾਨਾ ਮੰਤਰੀ ਹਰਪਾਲ ਚੀਮਾ ਦੇ ਦਿੜ੍ਹਬਾ ਵਿਖੇ ਦਫ਼ਤਰ ਦਾ ਘਿਰਾਉ ਕਰਕੇ ਪੁਤਲਾ ਵੀ ਫੂਕਿਆ ਗਿਆ l ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਸਤਾ ਵਿਚ ਆਈ ਹੈ। ਕਰੀਬ 4 ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ।ਕਈ ਘੰਟੇ ਬਾਅਦ ਦਿੱਲੀ-ਸੰਗਰੂਰ ਰਾਸ਼ਟਰੀ ਰਾਜ ਮਾਰਗ 'ਤੇ ਬੈਠੇ ਧਰਨਾਕਾਰੀਆ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ। ਪੁਲਿਸ ਵੱਖ-ਵੱਖ ਵਾਹਨਾਂ ਵਿਚ ਬਿਠਾ ਧਰਨਾਕਾਰੀਆ ਨੂੰ ਲੈ ਗਈ। ਜਿਸ ਤੋਂ ਬਾਅਦ ਰਾਸ਼ਟਰੀ ਰਾਜ ਮਾਰਗ 'ਤੇ ਆਵਾਜਾਈ ਸ਼ੁਰੂ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ