JALANDHAR WEATHER

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਨੌਜਵਾਨ ਪੁੱਤਰੀ ਦਾ ਦਿਹਾਂਤ

ਲੌਂਗੋਵਾਲ, (ਸੰਗਰੂਰ),25 ਅਗਸਤ, (ਸ.ਸ.ਖੰਨਾ, ਵਿਨੋਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਬੀਬੀ ਗੁਰਮਨ ਕੌਰ, ਜੋ ਪਿਛਲੇ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਿਤ ਸਨ, ਦਾ ਬੀਤੀ ਰਾਤ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਦੁੱਖ ਜ਼ਾਹਰ ਕੀਤਾ ਜਾ ਰਿਹਾ ਹੈ ਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ।
ਬੀਬੀ ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ