ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦਾ ਦਿਹਾਂਤ

ਰਾੜਾ ਸਾਹਿਬ, (ਲੁਧਿਆਣਾ), 25 ਅਗਸਤ (ਸੁਖਵੀਰ ਸਿੰਘ ਚਣਕੋਈਆਂ) - ਗੁ. ਰਾੜਾ ਸਾਹਿਬ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਜੀ ਸੱਚਖੰਡ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ। ਉਨ੍ਹਾਂ ਦੇ ਅਚਾਨਕ ਸਦੀਵੀਂ ਵਿਛੋੜੇ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਬਲਜਿੰਦਰ ਸਿੰਘ ਨੂੰ ਰਾਤ ਕਰੀਬ 2 ਵਜੇ ਸਾਹ ਲੈਣ ਵਿਚ ਤਕਲੀਫ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਹਸਤਪਾਲ ਲਿਜਾਇਆ ਜਾ ਰਿਹਾ ਸੀ ਤਾਂ ਹਸਪਤਾਲ ਜਾਂਦਿਆਂ ਹੀ ਸਵਾਸਾਂ ਦੀ ਪੂਰਤੀ ਕਰਦੇ ਹੋਏ ਸੱਚਖੰਡ ਪਿਆਨਾ ਕਰ ਗਏ ਹਨ।
ਦੱਸ ਦਈਏ ਕਿ ਗੁ.ਰਾੜਾ ਸਾਹਿਬ ਵਿਖੇ ਸੰਤ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 50ਵੇਂ ਬਰਸੀ ਸਮਾਗਮ ਚੱਲ ਰਹੇ ਹਨ। ਉਨ੍ਹਾਂ ਸਮਾਗਮਾਂ ਦੇ ਦੌਰਾਨ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਸੰਗਤਾਂ ਦੀ ਹਾਜ਼ਰੀ ਵਿਚ ਸੰਤ ਬਲਜਿੰਦਰ ਸਿੰਘ ਜੀ ਵਲੋਂ ਕੱਲ੍ਹ 24 ਅਗਸਤ ਨੂੰ ਕੀਰਤਨ ਵਿਖਿਆਨ ਦੁਆਰਾ ਮਹਾਂਪੁਰਸ਼ਾਂ ਨੂੰ ਸ਼ਰਧਾ-ਸਤਿਕਾਰ ਭੇਂਟ ਕੀਤਾ ਸੀ ਅਤੇ ਰਾਤ ਨੂੰ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਸੀ।