JALANDHAR WEATHER

ਰਣਜੀਤ ਸਾਗਰ ਡੈਮ ਦੇ 7 ਫਲੱਡ ਗੇਟ ਖੋਲ੍ਹੇ- ਝੀਲ ਦਾ ਪੱਧਰ ਰਿਕਾਰਡ ਤੋੜ 527.13 ਮੀਟਰ ਤੱਕ ਪਹੁੰਚਿਆ

ਸ਼ਾਹਪੁਰ ਕੰਢੀ, (ਗੁਰਦਾਸਪੁਰ), 25 ਅਗਸਤ (ਰਣਜੀਤ ਸਿੰਘ)- ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਅਤੇ ਚੰਮੇਰਾ ਡੈਮ ਤੋਂ ਆ ਰਹੇ ਪਾਣੀ ਕਾਰਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਸਾਰੇ ਰਿਕਾਰਡ ਤੋੜਦਾ ਹੋਇਆ 527.13 ਮੀਟਰ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਡੈਮ ਪ੍ਰਸ਼ਾਸਨ ਵਲੋਂ ਰਣਜੀਤ ਸਾਗਰ ਡੈਮ ਦੇ ਸਾਰੇ 7 ਗੇਟ ਇਕ ਮੀਟਰ ਤੱਕ ਖੋਲ੍ਹ ਦਿੱਤੇ ਗਏ ਹਨ, ਜਿਨ੍ਹਾਂ ਨਾਲ 66936 ਕਿਊਸਿਕ ਪਾਣੀ ਛੱਡਿਆ ਗਿਆ, ਜੋ ਸ਼ਾਹਪੁਰ ਕੰਢੀ ਡੈਮ ਤੋਂ ਮਾਧੋਪੁਰ ਵੱਲ ਛੱਡਿਆ ਗਿਆ ਹੈ। ਜਦੋਂ ਕਿ ਮਾਧੋਪੁਰ ਹਾਈਡਲ ਤੋਂ 63500 ਕਿਊਸਿਕ ਪਾਣੀ ਪਾਕਿਸਤਾਨ ਵੱਲ ਛੱਡਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ