JALANDHAR WEATHER

ਨੋਧੇ ਮਾਜਰਾ ਕਤਲ ਕਾਂਡ ਦਾ ਦੋਸ਼ੀ ਗ੍ਰਿਫਤਾਰ

ਨੂਰਪੁਰ ਬੇਦੀ, 25 ਅਗਸਤ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਨੋਧੇ ਮਾਜਰਾ ਵਿਖੇ ਬੀਤੀ ਦਿਨੀਂ ਇਕ ਔਰਤ ਦੇ ਹੋਏ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਨੂਰਪੁਰ ਬੇਦੀ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਕਤਲ ਕਾਂਡ ਦੇ ਕਥਿਤ ਦੋਸ਼ੀ ਦਵਿੰਦਰ ਸਿੰਘ ਉਰਫ ਤੋਤਾ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਣਯੋਗ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਪੁਲਿਸ ਦੇ ਦੱਸਣ ਅਨੁਸਾਰ ਕਥਿਤ ਦੋਸ਼ੀ ਦਵਿੰਦਰ ਸਿੰਘ ਮ੍ਰਿਤਕ ਔਰਤ ਮਨਜਿੰਦਰ ਕੌਰ ਨਾਲ ਨੇੜਤਾ ਵਧਾਉਣਾ ਚਾਹੁੰਦਾ ਸੀ ਪਰ ਉਸਦੇ ਇਨਕਾਰ ਕਰਨ ਉਤੇ ਉਸ ਨੇ ਉਸਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਰੂਪਨਗਰ ਦੇ ਐਸ.ਪੀ. ਡੀ. ਗੁਰਦੀਪ ਸਿੰਘ ਗੋਸਲ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ