JALANDHAR WEATHER

ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ 45 ਅਧਿਆਪਕਾਂ ਨੂੰ ਮਿਲੇਗਾ ਨੈਸ਼ਨਲ ਟੀਚਰ ਅਵਾਰਡ

ਨੂਰਪੁਰ ਬੇਦੀ, (ਰੂਪਨਗਰ), 25 ਅਗਸਤ (ਹਰਦੀਪ ਸਿੰਘ ਢੀਂਡਸਾ)- ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਅਧਿਆਪਕ ਦਿਵਸ ਮੌਕੇ ਪੰਜ ਸਤੰਬਰ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 45 ਅਧਿਆਪਕਾਂ ਨੂੰ ਨੈਸ਼ਨਲ ਟੀਚਰ ਅਵਾਰਡ 2025 ਦੇਣ ਦਾ ਐਲਾਨ ਕੀਤਾ ਹੈ, ਜਿਸ ਵਿਚ ਪੰਜਾਬ ਤੋਂ ਇਕਲੌਤੇ ਅਧਿਆਪਕ ਨਰਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਜ਼ਿਲ੍ਹਾ ਲੁਧਿਆਣਾ ਦੀ ਚੋਣ ਕੀਤੀ ਗਈ ਹੈ, ਜਦ ਕਿ ਚੰਡੀਗੜ੍ਹ ਤੋਂ ਅਧਿਆਪਕਾ ਪ੍ਰਵੀਨ ਕੁਮਾਰੀ ਸਰਕਾਰੀ ਕੰਨਿਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀ ਚੋਣ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ