JALANDHAR WEATHER

ਵਰ੍ਹਦੇ ਮੀਂਹ 'ਚ ਹਰਭਜਨ ਸਿੰਘ ਈ. ਟੀ. ਓ. ਤੇ ਲਾਲਜੀਤ ਸਿੰਘ ਭੁੱਲਰ ਨੇ ਹੜ੍ਹ ਪੀੜਤਾਂ ਦੀ ਲਈ ਸਾਰ

ਹਰੀਕੇ ਪੱਤਣ, 25 ਅਗਸਤ (ਸੰਜੀਵ ਕੁੰਦਰਾ)-ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਨੇ ਹਰੀਕੇ ਹਥਾੜ ਖੇਤਰ ਵਿਚ ਭਾਰੀ ਤਬਾਹੀ ਕੀਤੀ ਹੈ। ਬੀਤੇ ਕੱਲ੍ਹ ਤੋਂ ਪੈ ਰਹੀ ਜ਼ੋਰਦਾਰ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਇਨ੍ਹਾਂ ਪਰਿਵਾਰਾਂ ਦੀ ਸਾਰ ਲੈਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਘੜੁੰਮ, ਕੁੱਤੀ ਵਾਲਾ ਆਦਿ ਪਿੰਡਾਂ ਦਾ ਵਰ੍ਹਦੇ ਮੀਂਹ ਵਿਚ ਦੌਰਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅਤੇ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦਰਿਆਈ ਪਾਣੀ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਭਗਵੰਤ ਮਾਨ ਸਰਕਾਰ ਵਚਨਬੱਧ ਹੈ ਅਤੇ ਇਨ੍ਹਾਂ ਲੋਕਾਂ ਦੇ ਰਹਿਣ, ਖਾਣ-ਪੀਣ ਅਤੇ ਪਸ਼ੂਆਂ ਦਾ ਚਾਰਾ ਆਦਿ ਲਈ ਪ੍ਰਬੰਧ ਕੀਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ