JALANDHAR WEATHER

ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ 'ਚੋਂ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਪ੍ਰਸ਼ਾਸਨ ਵਲੋਂ ਅਹਿਮ ਅਪੀਲ

ਫ਼ਾਜ਼ਿਲਕਾ, 25 ਅਗਸਤ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪਾਣੀ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਰਹੱਦੀ ਪਿੰਡਾਂ ਵਿਚੋਂ ਔਰਤਾਂ, ਬਜ਼ੁਰਗਾਂ, ਬੱਚਿਆਂ ਨੂੰ ਪਿੰਡਾਂ ਵਿਚੋਂ ਬਾਹਰ ਭੇਜਣ ਦੀ ਅਪੀਲ ਕੀਤੀ ਹੈ ਅਤੇ ਸਤਲੁਜ ਦਰਿਆ ਤੋਂ ਦੂਰੀ ਬਣਾਉਣ ਲਈ ਕਿਹਾ ਹੈ। ਲੋਕਾਂ ਨੂੰ ਚੌਕੰਨੇ ਰਹਿਣ ਦੀ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ। ਇਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕੰਟਰੋਲ ਰੂਮ ਨੰਬਰ 01638-262153 ਵੀ ਜਾਰੀ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਮੁਤਾਬਕ ਫ਼ਿਰੋਜ਼ਪੁਰ ਦੇ ਹਰੀਕੇ ਹੈੱਡ ਵਰਕਸ ਤੋਂ 1 ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਹ ਚਿਤਾਵਨੀ ਜਾਰੀ ਕੀਤੀ ਗਈ ਹੈ।

ਦੱਸਣਯੋਗ ਹੈ ਕਿ ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਦੇ ਕਈ ਪਿੰਡ ਪਹਿਲਾਂ ਹੀ ਪਾਣੀ ਦੀ ਮਾਰ ਹੇਠ ਹਨ। ਪਿੰਡਾਂ ਦੀਆਂ ਢਾਣੀਆਂ ਅਤੇ ਖੇਤ ਪਾਣੀ ਵਿਚ ਡੁੱਬੇ ਹੋਏ ਹਨ। ਕਈ ਢਾਣੀਆਂ ਦਾ ਸੰਪਰਕ ਟੁੱਟਿਆ ਹੋਇਆ ਹੈ, ਜਿਸ ਵਿਚ ਲੋਕ ਮੌਜੂਦ ਹਨ। ਜੇਕਰ ਸਰਹੱਦੀ ਇਲਾਕੇ ਵਿਚ ਸਤਲੁਜ ਦਰਿਆ ਵਿਚ ਪਾਣੀ ਹੋਰ ਆਉਂਦਾ ਹੈ ਤਾਂ ਸਰਹੱਦੀ ਪਿੰਡਾਂ ਦੇ ਹਾਲਾਤ ਹੋਰ ਖ਼ਰਾਬ ਹੋ ਸਕਦੇ ਹਨ। ਫ਼ਾਜ਼ਿਲਕਾ ਦੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਇਸ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਚੌਕਸ ਹੈ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਦੀ ਮਦਦ ਕਰਨ ਲਈ ਬਿਲਕੁਲ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਲਈ ਰਾਹਤ ਕੈਂਪ ਬਣਾ ਦਿੱਤੇ ਗਏ ਹਨ। ਪਿੰਡਾਂ ਅੰਦਰ ਮੁਨਿਆਦੀ ਕਰਵਾ ਦਿੱਤੀ ਗਈ ਹੈ। ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਸਿਰਫ਼ ਚੌਕੰਨੇ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ 1 ਲੱਖ 35 ਹਜ਼ਾਰ ਕਿਊਸਿਕ ਪਾਣੀ ਹਰੀਕੇ ਹੈੱਡ ਵਰਕਸ ਤੋਂ ਆ ਰਿਹਾ ਸੀ ਅਤੇ ਹੁਣ 1 ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਤਲੁਜ ਦੀ ਕ੍ਰੀਕ ਦੇ ਪਾਰ ਵੱਸਦੇ ਪਿੰਡਾਂ ਵਿਚ ਪਾਣੀ ਦਾ ਅਸਰ ਦੇਖਣ ਨੂੰ ਮਿਲੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ