JALANDHAR WEATHER

ਜਲੰਧਰ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ

ਜਲੰਧਰ, 25 ਅਗਸਤ-ਜਲੰਧਰ ਦੀ ਫੈਕਟਰੀ ਵਿਚ ਅਮੋਨੀਆ ਗੈਸ ਲੀਕ ਹੋਣ ਦੀ ਖਬਰ ਸਾਹਮਣੇ ਆਈ ਹੈ ਤੇ 30 ਲੋਕਾਂ ਦੇ ਫੈਕਟਰੀ ਅੰਦਰ ਫਸੇ ਹੋਣ ਦਾ ਖਦਸ਼ਾ ਹੈ। ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਉਤੇ ਪੁੱਜ ਗਏ ਹਨ। ਜਲੰਧਰ ਦੇ ਸਰਕੀਲ ਕੰਪਲੈਕਸ ਦਾ ਮਾਮਲਾ ਦੱਸਿਆ ਜਾ ਰਿਹਾ ਹੈ। 

ਜਲੰਧਰ ਦੇ ਪੱਛਮੀ ਹਲਕੇ ਵਿਚ ਸਥਿਤ ਮੈਟਰੋ ਮਿਲਕ ਆਫ ਸਰਜੀਕਲ ਕੰਪਲੈਕਸ ਵਿਚ ਅਮੋਨੀਆ ਗੈਸ ਲੀਕ ਹੋ ਗਈ। ਇਸ ਘਟਨਾ ਨਾਲ ਮਜ਼ਦੂਰਾਂ ਵਿਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਕਰੇਨ ਦੀ ਮਦਦ ਨਾਲ ਕੰਧ ਤੋੜ ਕੇ ਮਜ਼ਦੂਰਾਂ ਨੂੰ ਬਾਹਰ ਕੱਢ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ 30 ਲੋਕ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ