ਬਾਬਾ ਬੁੱਢਾ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਪਿੰਡ-ਪਿੰਡ ਕਰਾਂਗੇ ਪਾਰਟੀ ਨੂੰ ਮਜ਼ਬੂਤ - ਤਲਬੀਰ ਗਿੱਲ

ਜੈਤੀਪੁਰ, ਕੱਥੂਨੰਗਲ, 25 ਅਗਸਤ (ਭੁਪਿੰਦਰ ਸਿੰਘ ਗਿੱਲ, ਦਲਵਿੰਦਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਵਲੋਂ ਹਲਕਾ ਮਜੀਠਾ ਦਾ ਇੰਚਾਰਜ ਲਗਾਉਣ ਉਤੇ ਤਲਬੀਰ ਸਿੰਘ ਗਿੱਲ ਵਲੋਂ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 27 ਅਗਸਤ ਨੂੰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪਾਏ ਜਾਣਗੇ। ਇਸ ਮੌਕੇ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿਚ ਦਰਜਾ-ਬਦਰਜਾ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਸਾਹਿਬਾਨ ਜਿਨ੍ਹਾਂ ਵਿਚ ਸਰਪੰਚ ਜਤਿੰਦਰ ਸਿੰਘ ਤਲਵੰਡੀ, ਸਾਹਿਬ ਸਿੰਘ ਰੰਗੀਲਪੁਰ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ, ਸਰਪੰਚ ਰਵਿੰਦਰਪਾਲ ਸਿੰਘ ਗਿੱਲ, ਤਰਸੇਮ ਸਿੰਘ ਚਾਚੋਵਾਲੀ, ਸਾਬਕਾ ਸਰਪੰਚ ਸਿਕੰਦਰ ਸਿੰਘ ਖਿਦੋਵਾਲੀ, ਡਾ. ਰਾਜਪਾਲ ਸਿੰਘ ਮਾਨ, ਹਰਭਜਨ ਸਿੰਘ ਮਰੜੀ ਹਾਜ਼ਰ ਸਨ।