JALANDHAR WEATHER

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਿਆ, ਤਾਰੋਂ ਪਾਰ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਪਾਣੀ ਦੀ ਲਪੇਟ 'ਚ

ਡੇਰਾ ਬਾਬਾ ਨਾਨਕ, 25 ਅਗਸਤ (ਹੀਰਾ ਸਿੰਘ ਮਾਂਗਟ)-ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਮੋਹਲੇਧਾਰ ਬਰਸਾਤ ਕਾਰਨ ਤੇ ਡੈਮਾਂ ਵਿਚ ਸਮਰੱਥਾ ਤੋਂ ਵੱਧ ਪਾਣੀ ਹੋਣ ਦੇ ਖਤਰੇ ਨੂੰ ਵੇਖਦਿਆਂ ਹੋਇਆਂ ਬੀਤੇ ਦਿਨ ਰਾਵੀ ਦਰਿਆ ਵਿਚ ਰਣਜੀਤ ਸਾਗਰ ਡੈਮ ਤੋਂ 2 ਲੱਖ 70 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ, ਇਸ ਪਾਣੀ ਦੇ ਅੱਜ ਡੇਰਾ ਬਾਬਾ ਨਾਨਕ ਪੁੱਜਣ ਉਤੇ ਸਰਹੱਦੀ ਇਲਾਕੇ ਦੀ ਤਾਰੋਂ ਪਾਰ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਤੇ ਕੰਡਿਆਲੀ ਤਾਰ ਪਾਣੀ ਦੀ ਲਪੇਟ ਵਿਚ ਆ ਚੁੱਕੀ ਹੈ, ਜਿਸ ਨੂੰ ਲੈ ਕੇ ਸਰਹੱਦੀ ਇਲਾਕੇ ਦੇ ਕਿਸਾਨਾਂ ਅੰਦਰ ਚਿੰਤਾ ਦਾ ਆਲਮ ਹੈ। ਕਿਸਾਨਾਂ ਨੇ ਦੱਸਿਆ ਕਿ ਇਹ ਪਾਣੀ ਅੱਗੇ ਨਾਲੋਂ ਕਾਫੀ ਮਾਤਰਾ ਵਿਚ ਵੱਧ ਦਿਖਾਈ ਦੇ ਰਿਹਾ ਹੈ, ਜਿਸ ਨਾਲ ਫਸਲਾਂ ਨੂੰ ਭਾਰੀ ਨੁਕਸਾਨ ਪੁੱਜੇਗਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ