JALANDHAR WEATHER

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲੈ ਕੇ ਫ਼ਾਜ਼ਿਲਕਾ ਪੁੱਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਫਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ, ਬਲਜੀਤ ਸਿੰਘ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਹਾਜ਼ਰ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅੱਜ ਫ਼ਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਲੋਕਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਨਾਲ ਹੀ ਉਨ੍ਹਾਂ ਵਲੋਂ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਪਿੰਡ ਵਿਚ ਰਹਿ ਰਹੀਆਂ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਿੰਡ ਤੋਂ ਬਾਹਰ ਸੁਰੱਖਿਅਤ ਥਾਵਾਂ ’ਤੇ ਚਲੇ ਜਾਣ। ਨਾਲ ਹੀ ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਰ ਮੁਸੀਬਤ ਵਿਚ ਤੁਹਾਡੇ ਨਾਲ ਖੜ੍ਹੀ ਹੈ ਅਤੇ ਪਿੰਡ ਦੇ ਲੋਕਾਂ ਨੂੰ ਆ ਰਹੀਆਂ ਸਿਹਤ ਸਮੱਸਿਆਵਾਂ ਦੇ ਇਲਾਜ ਲਈ ਮੈਡੀਕਲ ਟੀਮਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਤਾਇਨਾਤ ਕਰ ਦਿੱਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ