ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਅਜਨਾਲਾ 2 ਤੇ ਰਈਆ 1 'ਚ ਭਲਕੇ ਛੁੱਟੀ ਦਾ ਐਲਾਨ


ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਹਾੜੀ ਅਤੇ ਮੈਦਾਨੀ ਖੇਤਰਾਂ ਵਿਚ ਹੋ ਰਹੀਆਂ ਬਾਰਿਸ਼ਾਂ ਕਾਰਨ ਜ਼ਿਲ੍ਹਾ ਅੰਮ੍ਰਿਤਸਰ 'ਚ ਪੈਂਦੇ ਰਾਵੀ ਅਤੇ ਬਿਆਸ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਇਸ ਕਰਕੇ ਅਹਿਤਿਆਤ ਦੇ ਤੌਰ ਉਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਵਲੋਂ ਬਲਾਕ ਅਜਨਾਲਾ 2 ਅਤੇ ਰਈਆ 1 ਵਿਚ ਪੈਂਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿਚ ਕੱਲ੍ਹ ਯਾਨੀ 26 ਅਗਸਤ ਦਿਨ ਮੰਗਲਵਾਰ ਨੂੰ ਛੁੱਟੀ ਕਰ ਦਿੱਤੀ ਗਈ ਹੈ।