ਭਾਰੀ ਬਾਰਿਸ਼ ਦੇ ਮੱਦੇਨਜ਼ਰ 26 ਤੇ 27 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦੀ ਘੋਸ਼ਣਾ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿਚ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਿਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ/ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਨੂੰ ਇਹ ਹੁਕਮ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ।