JALANDHAR WEATHER

ਜਲੰਧਰ ਦੇ ਸਾਰੇ ਸਕੂਲਾਂ 'ਚ ਭਲਕੇ ਛੁੱਟੀ ਦਾ ਐਲਾਨ

ਜਲੰਧਰ, 25 ਅਗਸਤ (ਚੰਦੀਪ ਭੱਲਾ)-ਜਿਵੇਂ ਕਿ ਪੂਰੇ ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਹ ਧਿਆਨ ਵਿਚ ਆਇਆ ਹੈ ਕਿ ਭਾਰੀ ਬਾਰਿਸ਼ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਵਿਚ ਪਾਣੀ ਭਰ ਗਿਆ ਹੈ, ਜਿਸ ਕਾਰਨ ਸਕੂਲਾਂ ਵਿਚ ਤਾਇਨਾਤ ਸਟਾਫ ਅਤੇ ਬੱਚਿਆਂ ਦਾ ਸਕੂਲਾਂ ਵਿਚ ਆਉਣਾ-ਜਾਣਾ ਬਹੁਤ ਮੁਸ਼ਕਿਲ ਹੈ। ਉਕਤ ਹਾਲਾਤ ਨੂੰ ਮੁੱਖ ਰੱਖਦੇ ਹੋਏ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਮੰਗਲਵਾਰ 26 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ