ਫ਼ਿਰੋਜ਼ਪੁਰ ’ਚ ਹੜ ਪ੍ਰਭਾਵਿਤ ਪਿੰਡਾਂ ਦੇ 14 ਸਕੂਲ ਕੀਤੇ ਬੰਦ

ਮੱਲਾਂਵਾਲਾ, (ਫ਼ਿਰੋਜ਼ਪੁਰ), 26 ਅਗਸਤ (ਬਲਬੀਰ ਸਿੰਘ ਜੋਸਨ)- ਸਤਲੁਜ ਦਰਿਆ ਦੇ ਵਿਚ ਆਏ ਹੜ੍ਹ ਦੇ ਕਾਰਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈ.ਸਿ.ਐ. ਸਿ ਫਿਰੋਜ਼ਪੁਰ ਵਲੋਂ ਪੱਤਰ ਨੰਬਰ ਜੀ 2/2025/246475 ਜਾਰੀ ਕਰਕੇ ਜ਼ਿਲ੍ਹੇ ਦੇ ਹੜ ਪ੍ਰਭਾਵਿਤ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਅਤੇ ਸੈਕੰਡਰੀ ਸਕੂਲ ਬੰਦ ਕਰ ਦਿੱਤੇ ਗਏ ਹਨ ।
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਜਿਨ੍ਹਾਂ ਵਿਚ ਬਲਾਕ ਮੱਲਾਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਆਲੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਰਾਜੀ ਸਭਰਾ, ਫ਼ਿਰੋਜ਼ਪੁਰ ਬਲਾਕ 2 ਦੇ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇਕੇ ਹਿਥਾੜ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲ ਵਾਲਾ ਉਰਫ਼ ਮੁਠਿਆਂਵਾਲਾ, ਫਿਰੋਜ਼ਪੁਰ ਬਲਾਕ 3 ਦੇ ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਡੀ ਖੁੰਦਰ ਅਤੇ ਗੁਰੂ ਹਰ ਸਹਾਏ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਸ਼ੇਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸ਼ਮਸ਼ੇਰ ਸਿੰਘ ਸਕੂਲਾਂ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਅਗਲੇ ਹੁਕਮਾਂ ਤੱਕ ਬੰਦ ਕੀਤੇ ਗਏ ਹਨ।