JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, (ਬਠਿੰਡਾ), 26 ਅਗਸਤ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਤਖ਼ਤ ਸਾਹਿਬ ਪੁੱਜਣ ’ਤੇ ਅਕਾਲੀ ਦਲ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ’ਚ ਅਕਾਲੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੱਥਾ ਟੇਕਣ ਉਪਰੰਤ ਬੀਬਾ ਬਾਦਲ ਨੇ ਕਾਫ਼ੀ ਸਮਾਂ ਕੀਰਤਨ ਸਰਵਣ ਕੀਤਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਮੁਲਾਕਾਤ ਕੀਤੀ। ਮੱਥਾ ਟੇਕਣ ਦੌਰਾਨ ਜਥੇਦਾਰ ਬਾਬਾ ਟੇਕ ਸਿੰਘ ਨੇ ਬੀਬਾ ਬਾਦਲ ਨੂੰ ਸਿਰੋਪਾਓ ਦੀ ਬਖਸ਼ਿਸ ਕੀਤੀ। ਤਖ਼ਤ ਸਾਹਿਬ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਬੀਬਾ ਹਰਸਿਮਰਤ ਕੌਰ ਨੇ ਕਿਹਾ ਕਿ ਇਸ ਤੋਂ ਮੰਦਭਾਗਾ ਕੀ ਹੋ ਸਕਦਾ ਹੈ ਕਿ ਹੜ੍ਹਾਂ ਕਾਰਨ ਪੰਜਾਬ ਦਾ ਵੱਡਾ ਹਿੱਸਾ ਡੁੱਬਣ ਕਿਨਾਰੇ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਤਾਮਿਲਨਾਡੂ ਦੀ ਪਰਿਵਾਰ ਨਾਲ ਸੈਰ ਕਰ ਰਿਹੈ। ਉਨ੍ਹਾਂ ਪੁੱਛਿਆ ਕਿ ਮੁੱਖ ਮੰਤਰੀ ਦੱਸਣ ਕਿ ਜਦੋਂ ਪੰਜਾਬ ਨੂੰ ਉਨ੍ਹਾਂ ਦੀ ਲੋੜ ਸੀ ਤਾਂ ਉਹ ਤਾਮਿਲਨਾਡੂ ਕੀ ਕਰਨ ਗਏ ਹਨ। ਬੀਬਾ ਬਾਦਲ ਨੇ ਕਿਹਾ ਕਿ ਇਕ ਪਾਸੇ ਤਾਂ ਆਮ ਆਦਮੀ ਪਾਰਟੀ ਕਹਿੰਦੀ ਹੈ ਕਿ ਉਹ ਇੰਡੀਆ ਗਠਜੋੜ ਦਾ ਹਿੱਸਾ ਨਹੀਂ ਪਰ ਦੂਜੇ ਪਾਸੇ ਭਗਵੰਤ ਮਾਨ ਇੰਡੀਆ ਗਠਜੋੜ ’ਚ ਸ਼ਾਮਿਲ ਤਾਮਿਲਨਾਡੂ ਦੀ ਸੱਤਾ ਧਿਰ ਦੀ ਮਹਿਮਾਨ ਨਿਵਾਜ਼ੀ ਦਾ ਲੁਤਫ਼ ਉਠਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ