JALANDHAR WEATHER

ਡੇਮਰੂ ਖੁਰਦ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਨੱਥੂਵਾਲਾ ਗਰਬੀ, 26 ਅਗਸਤ (ਨਵਦੀਪ ਸਿੰਘ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਡੇਮਰੂ ਖੁਰਦ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਵਿਚੋਂ ਨਹੀਂ ਜਾਗ ਰਿਹਾ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਫੌਜੀ ਸਿਕੰਦਰ ਸਿੰਘ ਨੇ ਦੱਸਿਆ ਕਿ ਸਾਡੇ ਘਰਾਂ ਨੂੰ ਆਉਣ ਵਾਲੀ ਗਲੀ ਵਿਚ ਪਾਣੀ ਭਰਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਲੰਘੀ 22 ਜੁਲਾਈ ਨੂੰ ਸ਼ਹੀਦ ਲਖਵੀਰ ਸਿੰਘ ਦੀ ਸਾਲਾਨਾ ਬਰਸੀ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਨੂੰ ਘਰ ਵਿਖੇ ਲਿਆ ਕੇ ਪ੍ਰਕਾਸ਼ ਕਰਵਾਉਣ ਸਮੇਂ ਵੀ ਸਾਨੂੰ ਇਸ ਗੰਦੇ ਪਾਣੀ ਵਿਚੋਂ ਲੰਘ ਕੇ ਆਉਣਾ ਪਿਆ।

ਇਸ ਮੌਕੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਲਖਵੀਰ ਸਿੰਘ 2020 ਵਿਚ ਸ਼ਹੀਦ ਹੋਣ ਸਮੇਂ ਇਥੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਮੋਗਾ, ਐਮ. ਪੀ. ਮੁਹੰਮਦ ਸਦੀਕ ਵੀ ਪਹੁੰਚੇ ਸਨ ਪਰ ਇੰਨਾ ਸਮਾਂ ਬੀਤਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਇਸ ਸਮੇਂ ਮਨਜੀਤ ਸਿੰਘ, ਹਰਬੰਸ ਸਿੰਘ, ਕਮਲ ਸਿੰਘ, ਸੁਰਿੰਦਰ ਸਿੰਘ, ਬਲਤੇਜ ਸਿੰਘ, ਤੇਜ ਸਿੰਘ, ਜਸਵੀਰ ਸਿੰਘ, ਸਵਰਨ ਸਿੰਘ ਅਤੇ ਹੋਰ ਪਿੰਡ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ