ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਖਿਲਾਫ ਕੌਂਸਲਰਾਂ ਨੇ ਬੇਭਰੋਸਗੀ ਜਤਾਈ
ਨਾਭਾ, 26 ਅਗਸਤ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਦੀ ਪ੍ਰਧਾਨਗੀ ਖਿਲਾਫ 17 ਕੌਂਸਲਰਾਂ ਵਲੋਂ ਬੇਭਰੋਸਗੀ ਜਤਾਈ ਗਈ। 1 ਕੌਂਸਲਰ ਨੇ ਕਾਰਜਸਾਧਕ ਅਫਸਰ ਨਾਭਾ ਦੇ ਨਾਮ ਉਤੇ ਲਿਖੀ ਚਿੱਠੀ ਵਿਚ ਬੇਭਰੋਸਗੀ ਜਤਾਉਂਦੇ ਹੋਏ ਲਿਖਿਆ ਕਿ ਸਾਨੂੰ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਦੀ ਪ੍ਰਧਾਨਗੀ ਦੇ ਅਹੁਦੇ ਵਿਚ ਵਿਸ਼ਵਾਸ ਨਹੀਂ ਹੈ ਅਤੇ ਇਸ ਸਬੰਧੀ ਜਲਦੀ ਬੈਠਕ ਬੁਲਾਈ ਜਾਵੇ। ਇਥੇ ਇਹ ਵਰਨਣਯੋਗ ਹੈ ਕਿ ਬੀਤੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਵਲੋਂ ਕੌਂਸਲ ਪ੍ਰਧਾਨ ਸੁਜਾਤਾ ਚਾਵਲਾ ਦੇ ਪਤੀ ਪੰਕਜ ਪੱਪੂ ਖਿਲਾਫ ਥਾਣਾ ਕੋਤਵਾਲੀ ਨਾਭਾ ਵਿਚ ਸ਼ੰਭੂ ਬਾਰਡਰ ਤੋਂ ਚੋਰੀ ਹੋਈ ਟਰਾਲੀ ਸਬੰਧੀ ਡੀ.ਡੀ.ਆਰ. ਦਰਜ ਕਰਵਾਈ ਗਈ ਹੈ।