JALANDHAR WEATHER

ਮਡਿਆਲਾ ਟੈਂਕਰ ਹਾਦਸਾ : ਐੱਸ.ਜੀ.ਪੀ.ਸੀ. ਪ੍ਰਧਾਨ ਧਾਮੀ ਵਲੋਂ ਮ੍ਰਿਤਕਾਂ ਨੂੰ 1.50 ਲੱਖ ਤੇ ਜ਼ਖ਼ਮੀਆਂ ਨੂੰ 50 ਹਜ਼ਾਰ ਸਹਾਇਤਾ ਦੇਣ ਦਾ ਐਲਾਨ

ਨਸਰਾਲਾ, 26 (ਸਤਵੰਤ ਸਿੰਘ ਥਿਆੜਾ)-ਮਡਿਆਲਾ ਗੈਸ ਟੈਂਕਰ ਨਾਲ ਵਾਪਰੀ ਮੰਦਭਾਗੀ ਘਟਨਾ ਵਿਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 1 ਲੱਖ 50 ਹਜ਼ਾਰ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਦੀ ਮਦਦ ਦੇਣ ਦਾ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਉਸ ਵੇਲੇ ਕੀਤਾ ਗਿਆ, ਜਦੋਂ ਉਹ ਹਾਦਸੇ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਪਿੰਡ ਮੰਡਿਆਲਾ ਆਏ।

ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਗ ਦੀ ਲਪੇਟ ਵਿਚ ਆਏ ਮਰੀਜ਼ਾਂ ਦਾ ਹਾਲ-ਚਾਲ ਵੀ ਪੁੱਛਿਆ ਤੇ ਜਿਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਅੰਦਰ ਵੜ੍ਹ ਕੇ ਅੱਗ ਨੇ ਨੁਕਸਾਨ ਕੀਤਾ, ਉਨਾਂ ਦਾ ਜਾਇਜ਼ਾ ਵੀ ਲਿਆ। ਇਸ ਵੇਲੇ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋੜਵੰਦ ਪਰਿਵਾਰਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਉਨ੍ਹਾਂ ਨਾਲ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ, ਸਰਕਲ ਪ੍ਰਧਾਨ ਗੁਰਬਖ਼ਸ਼ ਸਿੰਘ, ਸੀਨੀਅਰ ਅਕਾਲੀ ਆਗੂ ਹਰਦੇਵ ਸਿੰਘ ਸਹਾਏਪੁਰ, ਰੇਸ਼ਮ ਸਿੰਘ ਮਡਿਆਲਾ, ਸੁਖਵਿੰਦਰ ਸਿੰਘ ਖ਼ਾਨਪੁਰ, ਤਰਸੇਮ ਸਿੰਘ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ