JALANDHAR WEATHER

ਐਸ. ਐਸ. ਪੀ. ਪਿੰਡ ਆਹਲੀ ਕਲਾਂ ਪੁੱਜੇ, ਰਾਹਤ ਕਾਰਜਾਂ ਤੇ ਸੁਰੱਖਿਆ ਦਾ ਲਿਆ ਜਾਇਜ਼ਾ

ਸੁਲਤਾਨਪੁਰ ਲੋਧੀ , 26 ਅਗਸਤ (ਥਿੰਦ)-ਬਿਆਸ ਦਰਿਆ ਵਿਚ ਬਣੀ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਅੱਜ ਮੰਡ ਖੇਤਰ ਦੇ ਪਿੰਡ ਆਹਲੀ ਕਲਾਂ ਪੁੱਜੇ। ਉਨ੍ਹਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਪੈਦਾ ਹੋਏ ਹਾਲਾਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਇਸ ਮੌਕੇ ਮੰਡ ਖੇਤਰ ਵਿਚ ਲੋਕਾਂ ਲਈ ਰਾਹਤ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਕਿਹਾ ਕਿ ਪੰਜਾਬ ਪੁਲਿਸ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਇਸ ਮੌਕੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰ ਵਿਚ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੰਡ ਖੇਤਰ ਦੇ ਪਿੰਡਾਂ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤੇ ਗਸ਼ਤ ਵੀ ਯਕੀਨੀ ਬਣਾਈ ਜਾਵੇ। ਇਸ ਦੌਰਾਨ ਡੀ. ਐਸ. ਪੀ. ਹਰਗੁਰਦੇਵ ਸਿੰਘ, ਜਥੇਦਾਰ ਗੁਰਜੰਟ ਸਿੰਘ, ਸੁਖਚੈਨ ਸਿੰਘ, ਕਰਨਜੀਤ ਸਿੰਘ ਆਹਲੀ ਤੇ ਪਿੰਡ ਵਾਸੀ ਹਾਜ਼ਰ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ