ਰਾਸ਼ਟਰਪਤੀ ਮੁਰਮੂ ਨੇ ਅਰੁਣਾਚਲ ਸੜਕ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਕੀਤੀ ਪ੍ਰਗਟ
ਨਵੀਂ ਦਿੱਲੀ, 11 ਦਸੰਬਰ (ਏਐਨਆਈ): ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਰੁਣਾਚਲ ਪ੍ਰਦੇਸ਼ ਸੜਕ ਹਾਦਸੇ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ, ਜਿਸ ਵਿਚ 21 ਮਜ਼ਦੂਰਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰਾਸ਼ਟਰਪਤੀ ਮੁਰਮੂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਇਕ ਸੜਕ ਹਾਦਸੇ ਵਿਚ ਹੋਏ ਜਾਨੀ ਨੁਕਸਾਨ ਬਾਰੇ ਜਾਣ ਕੇ ਦੁੱਖ ਹੋਇਆ।
ਅਧਿਕਾਰੀਆਂ ਨੇ ਕਿਹਾ ਕਿ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਹੋਏ ਇਕ ਹਾਦਸੇ ਵਿਚ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 21 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਪੁਲਿਸ ਦੇ ਅਨੁਸਾਰ, ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਰਹਿਣ ਵਾਲੇ ਡਰਾਈਵਰ ਸਮੇਤ 22 ਵਿਅਕਤੀ ਇਕ ਮਿੰਨੀ ਟਰੱਕ ਵਿੱਚ ਸਵਾਰ ਸਨ ਜੋ ਅਰੁਣਾਚਲ ਪ੍ਰਦੇਸ਼ ਦੇ ਅੰਜਾਵ ਜ਼ਿਲ੍ਹੇ ਵਿਚ ਹਯੁਲਿਆਂਗ-ਚਗਲਗਾਮ ਸੜਕ 'ਤੇ ਇਕ ਡੂੰਘੀ ਖੱਡ ਵਿਚ ਡਿੱਗ ਗਿਆ।
;
;
;
;
;
;
;