JALANDHAR WEATHER

ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਰਾਏਪੁਰ ਕਲਾਂ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ

ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. 45 ਬਟਾਲੀਅਨ ਵਲੋਂ ਗਵਾਂਢੀ ਮੁਲਕ ਪਾਕਿਸਤਾਨ ਦੀ ਨਾਪਾਕ ਹਰਕਤ ਦਾ ਮੂੰਹ ਤੋੜਵਾਂ ਜਵਾਬ ਦਿੰਦਿਆਂ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੌਕੀ ਭੈਣੀਆਂ ਅਧੀਨ ਆਉਂਦੇ ਪਿੰਡ ਰਾਏਪੁਰ ਕਲਾਂ ਦੇ ਇਕ ਕਿਸਾਨ ਦੇ ਗੰਨੇ ਦੇ ਖੇਤਾਂ ਵਿਚੋਂ ਪਾਕਿਸਤਾਨੀ ਡਰੋਨ ਅਤੇ ਹੈਰੋਇਨ ਬਰਾਮਦ ਕੀਤੀ ਹੈI ਦੇਰ ਸ਼ਾਮ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਬੀ.ਐਸ.ਐਫ. 45 ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਦੱਸਿਆ ਕਿ ਡਿਊਟੀ 'ਤੇ ਤਾਇਨਾਤ ਬੀ.ਐਸ.ਐਫ. ਜਵਾਨਾਂ ਨੂੰ ਸੂਚਨਾ ਮਿਲੀ ਸੀ ਕਿ ਰਾਏਪੁਰ ਕਲਾਂ ਪਿੰਡ ਦੇ ਕਿਸਾਨ ਦੇ ਗੰਨੇ ਦੇ ਖੇਤਾਂ ਵਿਚ ਡਰੋਨ ਪਿਆ ਹੈ, ਜਿਸ ਤੋਂ ਬਾਅਦ ਬੀ.ਐਸ.ਐਫ. ਜਵਾਨਾਂ ਵਲੋਂ ਉਕਤ ਖੇਤਰ ਅੰਦਰ ਤਲਾਸ਼ੀ ਮੁਹਿੰਮ ਚਲਾਈ ਤਾਂ ਉਥੋਂ ਇਕ ਛੋਟਾ ਡਰੋਨ ਅਤੇ ਉਸ ਨਾਲ ਬੰਨ੍ਹਿਆ ਹੋਇਆ ਪੀਲੇ ਰੰਗ ਦਾ ਪੈਕਟ ਮਿਲਿਆ, ਜਿਸ ਵਿਚ ਹੈਰੋਇਨ ਸੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ