JALANDHAR WEATHER

ਗੁਰਪ੍ਰੀਤ ਸਿੰਘ ਸੇਖੋਂ ਜ਼ਮਾਨਤ ’ਤੇ ਹੋਏ ਰਿਹਾਅ

ਨਾਭਾ, (ਪਟਿਆਲਾ), 13 ਦਸੰਬਰ (ਜਗਨਾਰ ਸਿੰਘ ਦੁਲੱਦੀ)- ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਲੜ ਰਹੇ ਉਮੀਦਵਾਰ ਮਨਦੀਪ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਪਿਛਲੇ ਦਿਨੀਂ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਸੀ, ਜਿਸ ਨੂੰ ਮਾਣਯੋਗ ਅਦਾਲਤ ਵਲੋਂ ਪਿਛਲੀ ਦੇਰ ਸ਼ਾਮ ਨਵੀਂ ਜ਼ਿਲ੍ਹਾ ਜੇਲ ਨਾਭਾ ਭੇਜ ਦਿੱਤਾ ਗਿਆ ਸੀ। ਜੇਲ ਵਿਚ ਬੰਦ ਗੁਰਪ੍ਰੀਤ ਸਿੰਘ ਸੇਖੋਂ ਨੂੰ ਮਾਨਯੋਗ ਕੋਰਟ ਦੇ ਹੁਕਮਾਂ ਤਹਿਤ ਅੱਜ ਕਰੀਬ ਸਵਾ ਵਾਰਾਂ ਵਜੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।


ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ, ਕਿਉਂ ਜੋ ਉਹ ਮੁੱਖ ਧਾਰਾ ’ਚ ਸ਼ਾਮਿਲ ਹੋ ਕੇ ਲੋਕ ਸੇਵਾ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਟੀਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦਾ ਧੰਨਵਾਦ ਕਰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਵਲੋਂ ਮੇਰੇ ਕੇਸ ਵਿਚ ਪੈਰਵਾਈ ਕੀਤੀ ਗਈ ਹੈ, ਉਹ ਬਹੁਤ ਹੀ ਸ਼ਲਾਗਾਯੋਗ ਹੈ, ਇਸ ਕਰਕੇ ਉਹ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦਾ ਧੰਨਵਾਦ ਕਰਦੇ ਹਨ। ਫਿਰੋਜ਼ਪੁਰ ਦੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਉਹ ਵੋਟਾਂ ਦੇ ਰਾਹੀਂ ਇਸ ਧੱਕੇਸ਼ਾਹੀ ਦਾ ਆਮ ਆਦਮੀ ਪਾਰਟੀ ਨੂੰ ਜਵਾਬ ਜਰੂਰ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ