JALANDHAR WEATHER

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ-ਐਸ.ਐਸ.ਪੀ.

ਸ੍ਰੀ ਮੁਕਤਸਰ ਸਾਹਿਬ, 13 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਮੁੱਖ ਦਫ਼ਤਰ ਵਿਖੇ ਕਰਮਚਾਰੀਆਂ ਨੂੰ ਡਿਊਟੀ ’ਤੇ ਰਵਾਨਾ ਕਰਨ ਤੋਂ ਪਹਿਲਾਂ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਅਤੇ ਇਸ ਜ਼ਿਲ੍ਹੇ ਨਾਲ ਲੱਗਦੀ ਹਰਿਆਣਾ ਅਤੇ ਰਾਜਸਥਾਨ ਸਰਹੱਦਾਂ ਤੇ ਗੁਆਂਢੀ ਰਾਜਾਂ ਦੀ ਪੁਲਿਸ ਦੇ ਸਹਿਯੋਗ ਨਾਲ ਸਖਤ ਨਾਕਾਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 334 ਪੋਲਿੰਗ ਸਟੇਸ਼ਨ ਅਤੇ 629 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਚੋਣ ਡਿਊਟੀ ਨਾਕਿਆਂ ਅਤੇ ਪੈਟਰੋਲਿੰਗ ਪਾਰਟੀਆਂ ਸਮੇਤ ਕੁੱਲ 1800 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਡਿਊਟੀ ’ਤੇ ਲਾਏ ਗਏ ਹਨ।


ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਗੜਬੜ, ਦਬਾਅ ਜਾਂ ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੁਲਿਸ ਕਰਮਚਾਰੀ ਆਪਣੇ ਪ੍ਰੋਜੈਡਿੰਗ ਅਫ਼ਸਰਾਂ ਨਾਲ ਤਾਲਮੇਲ ਰੱਖਣ, ਸਮੇਂ ਦੀ ਪਾਬੰਦੀ ਨਾਲ ਡਿਊਟੀ ਨਿਭਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸ਼ਖਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਨਿਡਰ ਹੋ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ