ਪਤੀ ਵਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ
ਕੌਹਰੀਆ (ਸੰਗਰੂਰ), 13 ਦਸੰਬਰ (ਸੁਨੀਲ ਕੁਮਾਰ ਗਰਗ) - ਪਿੰਡ ਉਭਿਆ ਦੇ ਇਕ ਵਿਅਕਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਮੁਖੀ ਥਾਣਾ ਦਿੜ੍ਹਬਾ ਕਮਲਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡ ਉਭਿਆ ਵਿਖੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ। ਹਰਦੀਪ ਸਿੰਘ ਦੇ ਖ਼ਿਲਾਫ਼ ਉਸ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਪਰਚਾ ਦਰਜ ਕੀਤਾ ਜਾ ਰਿਹਾ ਹੈ ਅਤੇ ਔਰਤ ਬੇਅੰਤ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਪਰਚਾ ਦਰਜ ਕਰਕੇ ਪੁਲਿਸ ਜਾਂਚ ਵਿਚ ਜੁੱਟ ਗਈ ਹੈ। ਕਤਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਤੇ ਜਾਂਚ ਤੋਂ ਬਾਅਦ ਹੀ ਕਤਲ ਦੇ ਕਾਰਨਾਂ ਦਾ ਖ਼ੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਹਰਦੀਪ ਸਿੰਘ ਗ੍ਰਿਫਤਾਰ ਕਰ ਲਿਆ ਗਿਆ ਹੈ।
;
;
;
;
;
;
;
;