ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੜਿਆ ਨੇਪਰੇ--ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ
ਤਪਾ ਮੰਡੀ (ਬਰਨਾਲਾ ),17 ਦਸੰਬਰ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿੱਚ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਕੰਮ ਅਮਨ ਅਮਾਨ ਨਾਲ ਦੇਰ ਸ਼ਾਮ ਨੇਪਰੇ ਚੜ ਚੁੱਕਿਆ ਹੈ ਜਿਸ ਤਹਿਤ ਸਬ ਡਿਵੀਜ਼ਨ ਤਪਾ ਦੇ ਡੀ.ਐਸ.ਪੀ ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਥਾਣਾ ਇੰਚਾਰਜ ਸਰੀਫ ਖਾਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕੋਈ ਵੀ ਅਮਨ ਅਮਾਨ ਦੀ ਸਥਿਤੀ ਨੂੰ ਭੰਗ ਨਾ ਕਰ ਸਕੇ ਅਤੇ ਕੋਈ ਵੀ ਕਾਨੂੰਨ ਆਪਣੇ ਹੱਥ ਨਾਲ ਲੈ ਸਕੇ ਇਸ ਮੌਕੇ ਡੀਐਸਪੀ ਸਿੱਧੂ ਨੇ ਕਿਹਾ ਕਿ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਜਿਸ ਤਹਿਤ ਪੁਲਿਸ ਵੱਲੋਂ ਸੁਰੱਖਿਆ ਦੇ ਬਹੁਤ ਹੀ ਕਰੜੇ ਪ੍ਰਬੰਧ ਕੀਤੇ ਗਏ ਸਨ ਉਹਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਪੁਲਿਸ ਦੇ ਮੁਲਾਜ਼ਮਾਂ ਅਤੇ ਮਹਿਲਾ ਮੁਲਾਜ਼ਮਾਂ ਦੀ ਤੈਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਅਣਸਖਾਵੀ ਘਟਨਾ ਨਾ ਵਾਪਰ ਸਕੇ |
;
;
;
;
;
;
;
;