ਰਿੰਕਾ ਕੁਤਬਾ ਬਾਹਮਣੀਆ ਨੇ ਆਪ ਦੀ ਸ਼ਾਨਦਾਰ ਜਿੱਤ 'ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਦਿੱਤੀ ਮੁਬਾਰਕਬਾਦ
ਮਹਿਲ ਕਲਾਂ, 17 ਦਸੰਬਰ ( ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਲਈ ਸੀਨੀਅਰ ਆਪ ਆਗੂ ਰਿੰਕਾ ਕੁਤਬਾ ਬਾਹਮਣੀਆ ਨੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਿਵਾਸ ਸਥਾਨ ਤੇ ਪਹੁੰਚ ਕੇ ਮੁਬਾਰਕਬਾਦ ਦਿੰਦਿਆ ਮੂੰਹ ਮਿੱਠਾ ਕਰਵਾਇਆ। ਆਪ ਆਗੂ ਰਿੰਕਾ ਬਾਹਮਣੀਆ ਨੇ ਕਿਹਾ ਕਿ ਇਹ ਚੋਣ 'ਚ ਭਰਵਾਂ ਸਹਿਯੋਗ ਦੇ ਕੇ ਲੋਕਾਂ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਮੋਹਰ ਲਗਾਉਂਦਿਆ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੁਬਾਰਾ ਆਪ ਸਰਕਾਰ ਬਨਾਉਣ ਦਾ ਮੁੱਢ ਬੰਨ੍ਹਿਆ ਹੈ। ਆਪ ਆਗੂ ਰਿੰਕਾ ਬਾਹਮਣੀਆ ਨੇ ਹਲਕਾ ਵਿਧਾਇਕ ਕੁਲਦੀਪ ਸਿੰਘ ਪੰਡੋਰੀ ਦੀ ਗਤੀਸ਼ੀਲ ਅਗਵਾਈ ਹੇਠ ਦਿਨ ਰਾਤ ਇਕ ਕਰਕੇ ਪਾਰਟੀ ਦੀ ਚੜਦੀ ਕਲਾ ਲਈ ਚੋਣਾਂ ਵਿੱਚ ਕੰਮ ਕਰਨ ਵਾਲੇ ਸਾਰੇ ਆਗੂਆਂ, ਵਰਕਰਾਂ ਦਾ ਉਚੇਚਾ ਧੰਨਵਾਦ ਕੀਤਾ ਹੈ। ਇਸ ਮੌਕੇ ਸਰਪੰਚ ਜਤਿੰਦਰਪਾਲ ਸਿੰਘ, ਤੇਜਿੰਦਰਦੇਵ ਸਿੰਘ ਮਿੰਟੂ, ਸਿਆਸੀ ਸਕੱਤਰ ਬਿੰਦਰ ਸਿੰਘ ਖ਼ਾਲਸਾ, ਜਸਪ੍ਰੀਤ ਸਿੰਘ ਪੰਡੋਰੀ ਆਦਿ ਹਾਜ਼ਰ ਸਨ।
;
;
;
;
;
;
;
;