ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਨਵਜੋਤ ਕੌਰ ਸਿੱਧੂ ਨਾਲ ਤਸਵੀਰ ਕੀਤੀ ਸ਼ੇਅਰ
ਚੰਡੀਗੜ੍ਹ, 18 ਦਸੰਬਰ - ਕਾਂਗਰਸ ਦੇ ਕਲੇਸ਼ ਵਿਚਾਲੇ ਨਵਜੋਤ ਕੌਰ ਸਿੱਧੂ ਨੂੰ ਨਵਜੋਤ ਸਿੰਘ ਸਿੱਧੂ ਦਾ ਸਾਥ ਮਿਲਿਆ ਹੈ। ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਨਵਜੋਤ ਕੌਰ ਸਿੱਧੂ ਨਾਲ ਤਸਵੀਰ ਸ਼ੇਅਰ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵਜੋਤ ਕੌਰ ਵਲੋਂ ਪੰਜਾਬ ਕਾਂਗਰਸ ਦੇ ਚਾਰ ਵੱਡੇ ਆਗੂਆਂ ’ਤੇ ਲਾਏ ਦੋਸ਼ਾਂ ਮਗਰੋਂ ਪੂਰੀ ਕਾਂਗਰਸ ਵਿਚ ਤਰਥੱਲੀ ਮੱਚੀ ਹੋਈ ਹੈ, ਜਿਸ ਤੋਂ ਬਾਹਰ ਨਿਕਲਣ ਲਈ ਹੁਣ ਕਾਂਗਰਸ ਹਾਈ ਕਮਾਨ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਦਿੱਲੀ ਵਿਖੇ ਵੀ ਸੱਦੀ ਸੀ, ਜਿਸ ਵਿਚ ਸਹਿ ਇੰਚਾਰਜ ਸੂਰਜ ਸਿੰਘ ਠਾਕੁਰ ਅਤੇ ਰਵਿੰਦਰ ਡਾਲਵੀ ਵੀ ਸ਼ਾਮਲ ਹੋਏ ਸਨ।
;
;
;
;
;
;
;
;