ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਹੋਈ ਮੌਤ
ਟਾਂਡਾ ਉੜਮੁੜ-ਅੱਡਾ ਸਰਾਂ (ਹੁਸ਼ਿਆਰਪੁਰ) , 18 ਦਸੰਬਰ (ਭਗਵਾਨ ਸਿੰਘ ਸੈਣੀ, ਹਰਜਿੰਦਰ ਮਸੀਤੀ)-ਬਲਾਕ ਟਾਂਡਾ ਦੇ ਅਧੀਨ ਪੈਂਦੇ ਪਿੰਡ ਕਲੋਏ ਨਜ਼ਦੀਕ ਅਣਪਛਾਤੇ ਵਿਅਕਤੀਆ ਵਲੋਂ ਗੋਲੀ ਚਲਾਉਣਾ ਦਾ ਮਾਮਲਾ ਸਾਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਪੁੱਤਰ ਹਰਬੰਸ ਲਾਲ ਵਾਸੀ ਕੰਧਾਲਾ ਸੇਖਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕੀਤੀ ਹੈ।
;
;
;
;
;
;
;
;