JALANDHAR WEATHER

ਜਿੱਤ ਦਾ ਜਸ਼ਨ ਮਨਾ ਰਹੇ 'ਆਪ' ਵਰਕਰਾਂ ਤੇ ਕਾਂਗਰਸੀ ਆਗੂ ਵਲੋਂ ਚਲਾਈਆਂ ਗੋਲੀਆਂ

ਲੁਧਿਆਣਾ ,18 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਜਿੱਤ ਦਾ ਜਸ਼ਨ ਮਨਾ ਰਹੇ ਆਪ ਵਰਕਰਾਂ 'ਤੇ ਕਾਂਗਰਸੀ ਆਗੂ ਵਲੋਂ ਅਨ੍ਹੇ ਵਾਹ ਗੋਲੀਆਂ ਚਲਾਈਆਂ ਹਨ। ਇਸ ਵਿਚ ਤਿੰਨ ਵਰਕਰਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਇਹ ਘਟਨਾ ਅੱਜ ਦੇਰ ਸ਼ਾਮ ਵਾਪਰੀ ਹੈ। ਸੂਚਨਾ ਮਿਲਦਿਆਂ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਰਹੇ ਹਨ। ਐਸ. ਐਚ. ਓ. ਸਦਰ ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਕੁਝ ਮਿੰਟ ਪਹਿਲਾਂ ਹੀ ਇਸ ਦੀ ਸੂਚਨਾ ਮਿਲੀ ਹੈ। ਉਹ ਮੌਕੇ 'ਤੇ ਜਾ ਰਹੇ ਹਨ ਅਤੇ ਘਟਨਾ ਦੀ ਜਾਂਚ ਕਰਨ ਨੂੰ ਉਪਰੰਤ ਹੀ ਸਾਰੀ ਸਥਿਤੀ ਸਪਸ਼ਟ ਹੋ ਸਕੇਗੀ। ਉਨ੍ਹਾਂ ਗੋਲੀ ਚੱਲਣ ਦੀ ਪੁਸ਼ਟੀ ਕਰਦੇ ਦੱਸਿਆ ਕਿ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ