ਮਹਿਲ ਕਲਾਂ ਵਿਖੇ ਮਾਤਾ ਗੁਜਰ ਕੌਰ, ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ
ਮਹਿਲ ਕਲਾਂ,18 ਦਸੰਬਰ (ਅਵਤਾਰ ਸਿੰਘ ਅਣਖੀ) - ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰਕੌਰ , ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 3 ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਮਹਿਲ ਕਲਾਂ ਵਿਖੇ ਗੁਰਮਤਿ ਪ੍ਰਚਾਰ ਸੇਵਾ ਲਹਿਰ ਵਲੋਂ ਲੋਕਲ ਗੁਰਦੁਆਰਾ ਸਾਹਿਬ ਕਮੇਟੀ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਧਰਮ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਖ਼ਾਲਸਾ ਨੇ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਅਤੇ ਚਾਰ ਸ਼ਾਹਿਬਜ਼ਾਦਿਆ ਦੀ ਸ਼ਹਾਦਤ ਸੰਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ।
ਬਾਬਾ ਬੰਦਾ ਸਿੰਘ ਬਹਾਦਰ ਨੇ ਬੇਇਨਸਾਫੀ, ਧੱਕੇਸ਼ਾਹੀ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਦੇ ਹੋਏ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਈ। ਮਹਾਨ ਸੂਰਬੀਰ ਜੋਧਿਆਂ ਦੀ ਲਾਸਾਨੀ ਸ਼ਹਾਦਤ ਸਾਨੂੰ ਅਣਖ ਗ਼ੈਰਤ ਨਾਲ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਮੌਕੇ ਪਰਿਵਾਰਾਂ ਸਮੇਤ ਬਾਣੀ, ਬਾਣੇ ਦੇ ਧਾਰਨੀ ਬਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਣ ਦੀ ਅਪੀਲ ਕਰਦਿਆ ਸ਼ਹੀਦੀ ਜੋੜ ਮੇਲ ਨੂੰ ਮੌਜ ਮੇਲੇ ਬਨਾਉਣ ਤੋਂ ਗੁਰੇਜ਼ ਕਰਨ ਦਾ ਸੱਦਾ ਦਿਤਾ।
;
;
;
;
;
;
;
;