JALANDHAR WEATHER

ਪੰਜਾਬ ਭਰ ਵਿਚ ਸੰਘਣੀ ਧੁੰਦ ਨੇ ਆਮ ਜਨ-ਜੀਵਨ ਕੀਤਾ ਪ੍ਰਭਾਵਿਤ

ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਬੀਤੀ ਦੇਰ ਰਾਤ ਤੋਂ ਬਾਅਦ ਅੱਜ ਸਵੇਰੇ ਤੜਕਸਾਰ ਤੋਂ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਵਿਚ ਸੰਘਣੀ ਧੁੰਦ ਪਈ ਹੈ, ਜਿਸ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ । ਸੰਘਣੀ ਧੁੰਦ ਕਾਰਨ ਜਿਥੇ ਸੜਕੀ ਆਵਾਜਾਈ ਪ੍ਰਭਾਵਿਤ ਹੋਈ ਹੈ, ਉੱਥੇ ਹੀ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ ਅਤੇ ਹਵਾਈ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ । ਸਕੂਲ ਜਾਣ ਵਾਲੇ ਵਿਦਿਆਰਥੀਆਂ ਅਤੇ ਨੌਕਰੀਆਂ ਦੇ ਜਾਣ ਵਾਲੇ ਲੋਕਾਂ ਨੂੰ ਧੁੰਦ ਕਾਰਨ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ