ਵਿਧਾਇਕ ਜਸਵਿੰਦਰ ਸਿੰਘ ਰਮਦਾਸ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 19 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅੱਜ ਹਲਕਾ ਅਟਾਰੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਚੋਣਾਂ ਦੌਰਾਨ ਹਲਕਾ ਅਟਾਰੀ ‘ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਦਾ ਵੱਡਾ ਕਾਰਨ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਦੀ ਨਿਰੰਤਰਤਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਕਾਸ ਦੀ ਨੀਤੀ ਨੂੰ ਵੋਟ ਪਾਈ ਹੈ, ਜਿਸ ਲਈ ਉਹ ਹਲਕਾ ਵਾਸੀਆਂ ਦਾ ਧੰਨਵਾਦ ਕਰਦੇ ਹਨ।
;
;
;
;
;
;
;
;
;