ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਮੁੱਖ ਆਯੁਸ਼ ਪਹਿਲਕਦਮੀਆਂ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ , 19 ਦਸੰਬਰ (ਏਐਨਆਈ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਪਿਛਲੇ ਤਿੰਨ ਦਿਨਾਂ ਵਿਚ, ਰਵਾਇਤੀ ਦਵਾਈ ਦੇ ਖੇਤਰ ਵਿਚ ਦੁਨੀਆ ਭਰ ਦੇ ਮਾਹਿਰਾਂ ਨੇ ਇੱਥੇ ਗੰਭੀਰ ਅਤੇ ਅਰਥਪੂਰਨ ਵਿਚਾਰ-ਵਟਾਂਦਰੇ ਕੀਤੇ ਹਨ। ਮੈਨੂੰ ਖੁਸ਼ੀ ਹੈ ਕਿ ਭਾਰਤ ਇਸ ਲਈ ਇਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕਰ ਰਿਹਾ ਹੈ ਅਤੇ ਡਬਲਯੂ. ਐਚ. ਓ. ਨੇ ਇਸ ਵਿਚ ਸਰਗਰਮ ਭੂਮਿਕਾ ਨਿਭਾਈ ਹੈ। ਮੈਂ ਇਸ ਸਫਲ ਸਮਾਗਮ ਲਈ ਆਯੁਸ਼ ਮੰਤਰਾਲੇ, ਭਾਰਤ ਸਰਕਾਰ ਅਤੇ ਇੱਥੇ ਮੌਜੂਦ ਭਾਗੀਦਾਰਾਂ ਦਾ ਧੰਨਵਾਦ ਕਰਦਾ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਮੁੱਖ ਆਯੁਸ਼ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਨ੍ਹਾਂ ਵਿਚ ਮਾਈ ਆਯੁਸ਼ ਇੰਟੀਗ੍ਰੇਟਿਡ ਸਰਵਿਸਿਜ਼ ਪੋਰਟਲ ), ਆਯੁਸ਼ ਸੈਕਟਰ ਲਈ ਇਕ ਮਾਸਟਰ ਡਿਜੀਟਲ ਪੋਰਟਲ ਸ਼ਾਮਿਲ ਹੈ । ਇਸ ਮੌਕੇ ਉਨ੍ਹਾਂ ਨੇ ਆਯੁਸ਼ ਮਾਰਕ ਦਾ ਉਦਘਾਟਨ ਕੀਤਾ। ਇਸ ਨੂੰ ਆਯੁਸ਼ ਉਤਪਾਦਾਂ ਅਤੇ ਸੇਵਾਵਾਂ ਦੀ ਗੁਣਵੱਤਾ ਲਈ ਇਕ ਗਲੋਬਲ ਮਾਪਦੰਡ ਮੰਨਿਆ ਜਾਂਦਾ ਹੈ।
;
;
;
;
;
;
;
;