ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੱਦੀ ਪਿੰਡ ਸਤੌਜ ਵਿਖੇ ਪੁੱਜੇ, ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਧਰਮਗੜ੍ਹ (ਸੰਗਰੂਰ), 19 ਦਸੰਬਰ (ਗੁਰਜੀਤ ਸਿੰਘ ਚਹਿਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪੁੱਜੇ, ਜਿੱਥੇ ਪਿੰਡ ਵਾਸੀਆਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਿੰਡ ਦੇ ਸਰਪੰਚ ਹਰਬੰਸ ਸਿੰਘ ਅਤੇ ਮੈਬਰ ਬਲਾਕ ਸੰਮਤੀ ਹਰਵਿੰਦਰਪਾਲ ਰਿਸ਼ੀ ਨੇ ਪਿੰਡ ਵਾਸੀਆਂ ਦੀ ਵਲੋਂ ਪਿੰਡ ਪੁੱਜਣ 'ਤੇ ਮੁੱਖ ਮੰਤਰੀ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਪਹੁੰਚਣ ਨਾਲ ਇਲਾਕੇ 'ਚ ਉਤਸ਼ਾਹ ਦਾ ਮਾਹੌਲ ਬਣ ਗਿਆ ਹੈ । ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨਾਲ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸਤੌਜ ਸਿਰਫ਼ ਉਨ੍ਹਾਂ ਦਾ ਜੱਦੀ ਪਿੰਡ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਜੜ੍ਹਾਂ ਅਤੇ ਪਛਾਣ ਹੈ। ਉਨ੍ਹਾਂ ਕਿਹਾ ਕਿ ਉਹ ਪਿੰਡ ਦੀ ਤਰੱਕੀ ਅਤੇ ਭਲਾਈ ਲਈ ਹਮੇਸ਼ਾਂ ਵਚਨਬੱਧ ਰਹਿਣਗੇ । ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਹੋਈ ਮਾਣਮੱਤੀ ਜਿੱਤ ਲਈ ਆਪਣੇ ਪਿੰਡ, ਇਲਾਕੇ ਅਤੇ ਸੂਬਾ ਵਾਸੀਆਂ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ, ਤਾਂ ਜੋ ਪੰਜਾਬ ਦਾ ਭਵਿੱਖ ਮਜ਼ਬੂਤ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ 58 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ । ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮੌਜੂਦ ਸਨ ।
;
;
;
;
;
;
;
;