JALANDHAR WEATHER

ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਨਾਅਰੇਬਾਜ਼ੀ

ਮਹਿਲ ਕਲਾਂ, (ਬਰਨਾਲਾ), 20 ਦਸੰਬਰ (ਅਵਤਾਰ ਸਿੰਘ ਅਣਖੀ)- ਕਮਿਊਨਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਡਾਕਟਰਾਂ ਦੀ ਘਾਟ ਨੂੰ ਲੈ ਕੇ ਭਾਈ ਲਾਲੋ ਪੰਜਾਬੀ ਮੰਚ ਦੀ ਅਗਵਾਈ ਹੇਠ ਪੰਜਾਬ ਸਰਕਾਰ, ਸਿਹਤ ਵਿਭਾਗ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਮੰਗ ਕੀਤੀ ਗਈ। ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ ਨੇ ਦੱਸਿਆ ਕਿ ਪਹਿਲਾਂ ਵੀ ਜਥੇਬੰਦੀਆਂ ਵਲੋਂ ਕੀਤੇ ਗਏ ਸੰਘਰਸ਼ ਤੋਂ ਬਾਅਦ ਹੀ ਇਥੇ ਡੈਪੂਟੇਸ਼ਨ ’ਤੇ ਆਏ ਚਾਰ ਐਮ. ਡੀ. ਡਾਕਟਰ ਹੁਣ ਇਥੋਂ ਬਦਲ ਕੇ ਮਲੇਰਕੋਟਲਾ ਭੇਜ ਦਿਤੇ ਗਏ ਹਨ। ਇਲਾਕੇ ਦੇ ਲੋਕ ਫਿਰ ਖੱਜਲ ਖੁਆਰ ਹੋ ਰਹੇ ਹਨ। ਇਥੋਂ ਤੱਕ ਕਿ ਇਥੇ ਤਾਇਨਾਤ ਸਟਾਫ਼ ਨਰਸਾਂ ਦੀ ਡਿਊਟੀ ਵੀ ਬਰਨਾਲਾ ਹਸਪਤਾਲ ਲਗਾਈ ਜਾ ਚੁੱਕੀ ਹੈ। ਲੋੜੀਂਦੇ ਸਟਾਫ਼ ਦੀ ਘਾਟ ਕਾਰਨ ਕਰੋੜਾਂ ਦੀ ਲਾਗਤ ਨਾਲ ਬਣਾਇਆ ਇਹ ਪੇਂਡੂ ਹਸਪਤਾਲ ਇਸ ਵੇਲੇ ਚਿੱਟਾ ਹਾਥੀ ਬਣਿਆ ਖੜਾ ਹੈ। ਇਸ ਮੌਕੇ ਲੋਕਾਂ ਨੇ ਡਾਕਟਰ ਇਥੋਂ ਤਬਦੀਲ ਕਰਨ ਦੀ ਨਿੰਦਾ ਕਰਦਿਆਂ ਅਲਟੀਮੇਟਮ ਦਿੱਤਾ ਕਿ ਜੇਕਰ ਇਕ ਹਫ਼ਤੇ ਅੰਦਰ ਅੰਦਰ ਸੀ. ਐਚ. ਸੀ. ਮਹਿਲ ਕਲਾਂ 'ਚ ਲੋੜ ਅਨੁਸਾਰ ਡਾਕਟਰ ਅਤੇ ਖਾਲੀ ਅਸਾਮੀਆਂ ਨਾ ਭਰੀਆਂ ਗਈਆਂ ਤਾਂ ਜਥੇਬੰਦੀ ਵਲੋਂ ਇਲਾਕੇ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਕਿਸਾਨ, ਮਜ਼ਦੂਰ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ ਤੇ ਜਿਸ ਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ ਸਿਰ ਹੋਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ