ਬੰਗਲਾਦੇਸ਼ ’ਚ ਹਿੰਦੂ ਨੌਜਵਾਨ ਦੀ ਹੱਤਿਆ: ਸੱਤ ਮੁਲਜ਼ਮ ਕਾਬੂ
ਢਾਕਾ, 20 ਦਸੰਬਰ- ਬੰਗਲਾਦੇਸ਼ ਦੇ ਮੈਮਨਸਿੰਘ ਜ਼ਿਲ੍ਹੇ ਦੇ ਵਾਲੂਕਾ ਖੇਤਰ ਵਿਚ ਇਕ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ (27) ਦੀ ਲਿੰਚਿੰਗ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੇ ਦੱਸਿਆ ਕਿ ਰੈਪਿਡ ਐਕਸ਼ਨ ਬਟਾਲੀਅਨ ਨੇ ਇਸ ਘਿਨਾਉਣੀ ਘਟਨਾ ਵਿਚ ਸ਼ਾਮਿਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦੇ ਹੋਏ ਮੁਹੰਮਦ ਯੂਨਸ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਤਰ੍ਹਾਂ ਦੀ ਫਿਰਕੂ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨਸ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਮਨੁੱਖਤਾ ਵਿਰੁੱਧ ਅਪਰਾਧ ਹੈ ਸਗੋਂ ਸਮਾਜਿਕ ਸਦਭਾਵਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲੇਗਾ।
;
;
;
;
;
;
;
;
;