ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ) - ਕਾਲਾ ਸੰਘਿਆਂ ਰੋਡ 'ਤੇ ਗੁਰਦੁਆਰਾ ਟਾਹਲੀ ਸਾਹਿਬ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਬਜ਼ੁਰਗ ਪਤੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੋਵਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ, ਜਿਸ ਵਿਚ ਪਤਨੀ ਦੀ ਮੌਤ ਹੋ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਹੋਏ ਦੀਦਾਰ ਸਿੰਘ ਤੇ ਉਸਦੀ ਪਤਨੀ ਜਸਬੀਰ ਕੌਰ ਵਾਸੀ ਪਿੰਡ ਅਠੌਲਾ ਨੂੰ ਇਕ ਰਾਹਗੀਰ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਸੀ, ਜਦੋਂ ਜਾਂਚ ਕੀਤੀ ਗਈ ਤਾਂ ਜਸਬੀਰ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਦੀਦਾਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ ਹੈ । ਮਿ੍ਤਕ ਔਰਤ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ਤੇ ਇਸ ਸੰਬੰਧੀ ਥਾਣਾ ਸਦਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;
;
;