JALANDHAR WEATHER

ਭਾਜਪਾ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹਾਂ - ਸੰਜੇ ਸਿੰਘ

ਨਵੀਂ ਦਿੱਲੀ, 20 ਦਸੰਬਰ - ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਾਅਵਾ ਕੀਤਾ ਕਿ ਸੰਸਦ ਵਿਚ ਹਿੰਦੂ ਦੇਵਤਾ 'ਰਾਮ' ਦੇ ਨਾਮ ਦਾ ਜ਼ਿਕਰ ਕਰਨ ਵਾਲੇ ਆਪਣੇ ਬਿਆਨ ਤੋਂ ਬਾਅਦ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ।ਸੋਸ਼ਲ ਮੀਡੀਆ 'ਤੇ ਇਕ ਪੋਸਟ ਵਿਚ, ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਡਰਾਉਣ-ਧਮਕਾਉਣ ਨਾਲ ਉਨ੍ਹਾਂ ਨੂੰ ਨਹੀਂ ਰੋਕਿਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਉਹ ਭਗਵਾਨ ਰਾਮ ਦੇ ਨਾਮ 'ਤੇ ਭ੍ਰਿਸ਼ਟਾਚਾਰ ਨੂੰ ਨਹੀਂ ਹੋਣ ਦੇਣਗੇ, ਭਾਵੇਂ ਉਨ੍ਹਾਂ ਨੂੰ ਧਮਕੀਆਂ ਕਿਉਂ ਨਾ ਮਿਲਣ।ਉਨ੍ਹਾਂ ਕਿਹਾ, "ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ, ਪਰ ਆਪਣੇ ਕੰਨ ਖੋਲ੍ਹ ਕੇ ਸੁਣੋ, ਭਾਜਪਾ ਵਾਲੇਓ--ਮੈਨੂੰ ਮਾਰ ਦਿਓ, ਮੈਨੂੰ ਵੱਢ ਸੁੱਟੋ, ਨੂੰ ਫਾਂਸੀ ਤੋਂ ਲਟਕਾ ਦਿਓ, ਜੋ ਤੁਸੀਂ ਕਰਨਾ ਹੈ ਕਰ ਲਉ,, ਪਰ ਭਗਵਾਨ ਸ੍ਰੀ ਰਾਮ ਦੇ ਨਾਮ 'ਤੇ, ਮੈਂ ਤੁਹਾਨੂੰ ਭ੍ਰਿਸ਼ਟਾਚਾਰ ਤੋਂ ਨਹੀਂ ਬਚਣ ਦਿਆਂਗਾ," । ਆਪ ਸੰਸਦ ਮੈਂਬਰ ਨੇ ਇਹ ਵੀ ਐਲਾਨ ਕੀਤਾ ਕਿ ਉਹ ਭਾਜਪਾ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੇ ਹਨ, ਦੋਸ਼ ਲਗਾਇਆ ਕਿ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਇਕ ਬਿਆਨ ਨੂੰ ਉਨ੍ਹਾਂ ਨਾਲ ਝੂਠਾ ਜੋੜਿਆ ਹੈ ਅਤੇ ਗਲਤ ਜਾਣਕਾਰੀ ਫੈਲਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ