JALANDHAR WEATHER

ਨਰਦੇਵ ਸਿੰਘ ਬੌਬੀ ਮਾਨ ਨੂੰ ਹਾਈਕੋਰਟ ਵਲੋਂ ਜ਼ਮਾਨਤ

 ਜਲਾਲਾਬਾਦ, 22 ਦਸੰਬਰ (ਕਰਨ ਚੁਚਰਾ)- ਮਰਹੂਮ ਸਾਂਸਦ ਸਵ. ਜੋਰਾ ਸਿੰਘ ਮਾਨ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਗਈ ਹੈ | ਉਨ੍ਹਾਂ ਦੀ ਜ਼ਮਾਨਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ | ਇਸ ਜਾਣਕਾਰੀ ਦਿੰਦਿਆ ਉਨ੍ਹਾਂ ਦੇ ਭਰਾ ਕੈਸ਼ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਜਥੇਦਾਰ ਨਰਦੇਵ ਸਿੰਘ ਬੌਬੀ ਮਾਨ ਨੂੰ ਮਾਨਯੋਗ ਹਾਈ ਕੋਰਟ ਵਲੋਂ ਪੰਚਾਇਤੀ ਚੋਣਾਂ ਦੌਰਾਨ ਹੋਏ ਝਗੜੇ ਦੇ ਮਾਮਲੇ ਵਿਚ ਜ਼ਮਾਨਤ ਦਿੱਤੀ ਹੈ | 

ਦੱਸਣਯੋਗ ਹੈ ਕਿ ਬੀ.ਡੀ.ਪੀ.ਓ ਦਫ਼ਤਰ ਵਿਖੇ ਪੰਚਾਇਤੀ ਚੋਣਾਂ ਦੀਆਂ ਨਾਮਜ਼ਦਗੀਆਂ ਦੌਰਾਨ ਗੋਲੀ ਚੱਲਣ ਦੇ ਮਾਮਲੇ ਵਿਚ ਨਰਦੇਵ ਸਿੰਘ ਬੌਬੀ ਮਾਨ ਅਤੇ ਉਨ੍ਹਾਂ ਦੇ ਵੱਡੇ ਭਰਾ ਵਰਦੇਵ ਸਿੰਘ ਨੌਨੀ ਮਾਨ ਦੇ ਖ਼ਿਲਾਫ਼ ਪਰਚਾ ਦਰਜ ਹੋਇਆ ਸੀ , ਜਿਸ ਤੋਂ ਬਾਅਦ ਨਰਦੇਵ ਸਿੰਘ ਬੌਬੀ ਮਾਨ ਕਾਫ਼ੀ ਸਮੇਂ ਤੋਂ ਜੇਲ੍ਹ ਵਿਚ ਸਨ ਅਤੇ ਉਨ੍ਹਾਂ ਦੇ ਵੱਡੇ ਭਰਾ ਵਰਦੇਵ ਸਿੰਘ ਨੌਨੀ ਮਾਨ ਵੀ ਇਸ ਸਮੇਂ ਜੇਲ੍ਹ ਵਿਚ ਹਨ , ਜਦੋਂ ਕਿ ਮਾਣਯੋਗ ਹਾਈ ਕੋਰਟ ਵਲੋਂ ਨਰਦੇਵ ਸਿੰਘ ਬੌਬੀ ਮਾਨ ਨੂੰ ਰਾਹਤ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ