JALANDHAR WEATHER

ਮੁੱਲਾਂਪੁਰ ਗਰੀਬਦਾਸ ਵਿਖੇ ਘਰੋਂ ਬੁਲਾ ਕੇ ਨੌਜਵਾਨ ਦਾ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ

ਮੁੱਲਾਂਪੁਰ ਗਰੀਬਦਾਸ (ਮੁਹਾਲੀ) 22 ਦਸੰਬਰ (ਦਿਲਬਰ ਸਿੰਘ ਖੈਰਪੁਰ) - ਮੁੱਲਾਂਪੁਰ ਵਿਖੇ ਇਕ ਨੌਜਵਾਨ ਦਾ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਵਲੋਂ ਕਿਰਚ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਹਰਕਤ ਵਿਚ ਆ ਗਈ, ਕਥਿਤ ਦੋਸ਼ੀ ਦਾ ਖੁਰ ਖੋਜ ਲੱਭਣ ਲਈ ਪੁਲਿਸ ਜਾਂਚ ਪੜਤਾਲ ਕਰ ਰਹੀ ਹੈ।


ਮ੍ਰਿਤਕ ਦਾ ਨਾਂਅ ਹਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜਿਸ ਦੀ ਉਮਰ 40 ਕੁ ਸਾਲ ਦੇ ਕਰੀਬ ਸੀ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਕੁਝ ਸਾਲ ਪਹਿਲਾਂ ਹੀ ਦੁਬਈ ਤੋਂ ਵਾਪਸ ਮੁੱਲਾਂਪੁਰ ਗਰੀਬਦਾਸ ਵਿਖੇ ਆਪਣੇ ਘਰ ਆਇਆ ਸੀ ਅਤੇ ਫਿਰ ਦੁਬਈ ਵਾਪਸ ਨਹੀਂ ਗਿਆ। ਦੁਪਹਿਰ ਵੇਲੇ ਦੱਸਿਆ ਜਾ ਰਿਹਾ ਹੈ ਕਿ ਇਕ ਅਣਪਛਾਤਾ ਨੌਜਵਾਨ ਇਸ ਦੇ ਕੋਲ ਆਇਆ ਕਿ ਤੇਰੇ ਨਾਲ ਕੋਈ ਗੱਲ ਕਰਨੀ ਹੈ ਅਤੇ ਉਸ ਨੂੰ ਸੁਨਸਾਨ ਜਗ੍ਹਾ 'ਤੇ ਲੈ ਗਿਆ। ਉੱਥੇ ਪਹੁੰਚ ਕੇ ਹੀ ਅਣਪਛਾਤੇ ਵਿਅਕਤੀ ਨੇ ਨੌਜਵਾਨ ਹਰਵਿੰਦਰ ਦੇ ਪੇਟ ਵਿਚ ਕਿਰਚ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।


ਜ਼ਖ਼ਮੀ ਹਾਲਤ ਵਿਚ ਹਰਵਿੰਦਰ ਸਿੰਘ ਚੀਕ ਚਿਹਾੜਾ ਪਾਉਂਦਾ ਹੋਇਆ ਨੇੜੇ ਟੈਕਸੀ ਸਟੈਂਡ 'ਤੇ ਪਹੁੰਚਿਆ, ਉਥੇ ਬੈਠੇ ਲੋਕਾਂ ਨੇ ਉਸ ਨੂੰ ਖੂਨ ਨਾਲ ਲੱਥਪੱਥ ਵੇਖ ਕੇ ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਪੁਲਿਸ ਹੁਣ ਸੀ. ਸੀ. ਟੀ. ਵੀ. ਫੁਟੇਜ ਦੇ ਅਧਾਰ 'ਤੇ ਕਾਤਲ ਦੀ ਤਲਾਸ਼ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ