ਕਰੰਟ ਲੱਗਣ ਕਾਰਨ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ) - ਬੀਤੇ ਦਿਨ ਆਰ.ਸੀ.ਐਫ. ਵਿਖੇ ਕਰਦੇ ਵਿਅਕਤੀ ਨੂੰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮਨੀ ਪੁੱਤਰ ਦਇਆਨੰਦ ਸ਼ਰਮਾ ਜੋ ਕਿ ਆਰ.ਸੀ.ਐਫ. ਵਿਖੇ ਬਿਜਲੀ ਵਿਭਾਗ ਵਿਚ ਕੰਮ ਕਰਦਾ ਸੀ ਅਤੇ ਡਿਊਟੀ ਦੌਰਾਨ ਉਸ ਨੂੰ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ । ਜਿਸ ਨੂੰ ਇਲਾਜ ਲਈ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।ਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਙ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ।ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;