ਟਰੱਕ ਡਰਾਈਵਰ ਦੀ ਹੱਤਿਆ ਦੇ 4 ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇਕ ਜ਼ਖ਼ਮੀ- ਐੱਸ.ਐੱਸ.ਪੀ.
ਮਲੇਰਕੋਟਲਾ, 22 ਦਸੰਬਰ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਉਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪ੍ਰੈੱਸ ਕਾਨਫਰੰਸ ਹਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਜਦੋਂ ਪਿਛਲੇ ਦਿਨੀਂ ਪਿੰਡ ਸੰਗਲਾ ਨੇੜੇ ਲੁੱਟ ਖੋਹ ਦੀ ਨੀਅਤ ਨਾਲ ਇਕ ਟਰੱਕ ਡਰਾਈਵਰ ਦੀਆਂ ਲੱਤਾਂ ਬਾਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਸੀ, ਜਿਸ ਉਪਰੰਤ ਟਰੱਕ ਡਰਾਈਵਰ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਉੱਤਰ ਪ੍ਰਦੇਸ਼ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮਲੇਰਕੋਟਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਕੁੱਝ ਦਿਨਾਂ ਦੇ ਅੰਦਰ ਅੰਦਰ ਹੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲਾ ਜਵਾਬੀ ਕਾਰਵਾਈ ਵਿਚ ਜ਼ਖ਼ਮੀ ਹੋ ਗਿਆ ਸੀ ਜੋ ਕਿ ਸਿਵਲ ਹਸਪਤਾਲ ਮਲੇਰਕੋਟਲਾ ਵਿਖੇ ਜੇਰੇ ਇਲਾਜ ਹੈ। ਜਿਸ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਸੀ ਅਤੇ ਇਸ ਗਰੋਹ ਵਿਚ ਸ਼ਾਮਿਲ ਇਕ ਔਰਤ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
;
;
;
;
;
;
;