JALANDHAR WEATHER

3 ਕਿੱਲੋ 72 ਗ੍ਰਾਮ ਹੈਰੋਇਨ ਸਮੇਤ ਤਿੱਕੜੀ ਗ੍ਰਿਫ਼ਤਾਰ

ਜਗਰਾਉਂ ( ਲੁਧਿਆਣਾ ) , 23 ਦਸੰਬਰ( ਕੁਲਦੀਪ ਸਿੰਘ ਲੋਹਟ) - ਸੀ.ਆਈ.ਏ.ਸਟਾਫ ਜਗਰਾਉਂ ਵਲੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਡਾ.ਅੰਕੁਰ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਨੇ ਸ਼ਲਾਘਾਯੋਗ ਕੰਮ ਕਰਦੇ ਹੋਏ 3 ਵਿਅਕਤੀਆਂ ਨੂੰ ਇਕ ਸਕਾਰਪਿਓ ਕਾਰ ਰੰਗ ਚਿੱਟਾ ਸਮੇਤ 3 ਕਿੱਲੋ 70 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੂੰ ਸੂਤਰਾਂ ਦੇ ਹਵਾਲੇ ਨਾਲ ਖ਼ਬਰ ਮਿਲੀ ਸੀ ਕਿ ਅਮਨਦੀਪ ਸਿੰਘ ਉਰਫ਼ ਰੋਮੀ ਪੁੱਤਰ ਗੁਰਚਰਨ ਸਿੰਘ ਵਾਸੀ ਮੁਹੱਲਾ ਕੋਟ ਮੰਗਲ ਸਿੰਘ ਨਿਊ ਜਨਤਾ ਨਗਰ ਲੁਧਿਆਣਾ, ਪਵਨ ਕੁਮਾਰ ਪੁੱਤਰ ਸ਼ਿਵ ਸ਼ੰਕਰ ਰਾਏ ਵਾਸੀ ਸਹਿਬਜ਼ਾਦਾ ਅਜੀਤ ਸਿੰਘ ਨਗਰ ਲੁਧਿਆਣਾ ਅਤੇ ਬਚਿੱਤਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਆਸਲ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਵੱਡੇ ਪੱਧਰ 'ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ, ਇਹ ਤਿੱਕੜੀ ਆਪਣੀ ਸਕਾਰਪਿਓ ਕਾਰ 'ਤੇ ਸਵਾਰ ਹੋ ਕੇ ਹੈਰੋਇਨ ਲੈ ਕੇ ਲੁਧਿਆਣੇ ਨੂੰ ਆ ਰਹੇ ਹਨ, ਜੇਕਰ ਹੁਣੇ ਹੀ ਹਾਈਟੈਕ ਨਾਕਾ ਬਾ-ਹੱਦ ਗੁਰੂਸਰ ਕਾਊਂਕੇ ਨਾਕਾਬੰਦੀ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ। ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਤੁਰੰਤ ਐਕਸ਼ਨ ਲੈਦਿਆਂ ਦੋਸ਼ੀਆਂ ਨੂੰ ਕਾਬੂ ਕਰਕੇ ਮੁਕਦਮਾ ਦਰਜ ਕਰ ਲਿਆ। ਪੁਲਿਸ ਜਾਣਕਾਰੀ ਅਨੁਸਾਰ ਕਾਬੂ ਕੀਤੇ ਨੌਜਵਾਨਾਂ ਤੋਂ 3 ਕਿੱਲੋ 72 ਗਰਾਮ ਹੈਰੋਇਨ ਬਰਾਮਦ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ